Mon, 21 August 2017
Your Visitor Number :-   1075441
SuhisaverSuhisaver Suhisaver
ਗੋਰਖਪੁਰ ਦੁਖਾਂਤ; ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ               ਦੂਰਦਰਸ਼ਨ ਤੇ ਅਕਾਸ਼ਵਾਣੀ ਵੱਲੋਂ ਮਾਣਿਕ ਸਰਕਾਰ ਦਾ ਅਜ਼ਾਦੀ ਦਿਵਸ ਭਾਸ਼ਣ ਪ੍ਰਸਾਰਿਤ ਕਰਨ ਤੋਂ ਇਨਕਾਰ               ਭੂਟਾਨ ਨੇ ਡੋਕਲਾਮ ’ਤੇ ਚੀਨ ਦੇ ਦਾਅਵੇ ਨੂੰ ਨਕਾਰਿਆ              

ਲੋਕ ਜਥੇਬੰਦੀਆਂ ਦੇ ਆਗੂਆਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ: ਜਮਹੂਰੀ ਅਧਿਕਾਰ ਸਭਾ

Posted on:- 06-02-2016

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ 'ਰਾਜ ਬਦਲੋ-ਸਮਾਜ ਬਦਲੋ' ਮੁਹਿੰਮ ਕਮੇਟੀ ਦੇ ਆਗੂਆਂ ਝੰਡਾ ਸਿੰਘ ਜੇਠੂਕੇ, ਕੰਵਲਜੀਤ ਖੰਨਾ, ਜਗਮੋਹਣ ਸਿੰਘ ਪਟਿਆਲਾ ਅਤੇ ਸ਼ਿੰਦਰ ਸਿੰਘ ਨੱਥੂਵਾਲਾ ਵਿਰੁੱਧ ਜ਼ਿਲ੍ਹਾ ਪੁਲਿਸ ਵਲੋਂ 31 ਜਨਵਰੀ ਨੂੰ ਬਠਿੰਡਾ ਵਿਚ ਜਥੇਬੰਦ ਕੀਤੀ ਗਈ ''ਰਾਜ ਬਦਲੋ-ਸਮਾਜ ਬਦਲੋ'' ਕਾਨਫਰੰਸ ਨੂੰ ਅਧਾਰ ਬਣਾਕੇ ਇੰਡੀਅਨ ਪੀਨਲ ਕੋਡ ਦੀ ਧਾਰਾ 188 ਤਹਿਤ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਸਭਾ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਇੰਞ ਚੋਣ ਕਮਿਸ਼ਨ ਦੀ ਸ਼ਿਕਾਇਤ ਦੇ ਅਧਾਰ 'ਤੇ ਲੋਕ ਜਥੇਬੰਦੀਆਂ ਦੇ ਆਗੂਆਂ ਉੱਪਰ ਪਰਚੇ ਦਰਜ ਕਰਨਾ ਨਾਗਰਿਕਾਂ ਦੇ ਜਮਹੂਰੀ ਹੱਕਾਂ ਉੱਪਰ ਤਾਨਾਸ਼ਾਹ ਹਮਲਾ ਹੈ ਜਿਸਦਾ ਸਮੂਹ ਜਮਹੂਰੀਅਤਪਸੰਦ ਤਾਕਤਾਂ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।

ਚੋਣ ਕਮਿਸ਼ਨ ਦੀ ਸ਼ਿਕਾਇਤ ਕੋਈ ਮਾਇਨੇ ਨਹੀਂ ਰੱਖਦੀ ਹੈ ਕਿਉਂਕਿ ਲੋਕ ਸਮੂਹਾਂ ਦੀ ਤਰਜ਼ਮਾਨੀ ਕਰਦੀਆਂ ਜਮਹੂਰੀ ਤੇ ਇਨਕਲਾਬੀ ਜਥੇਬੰਦੀਆਂ ਨੂੰ ਵੀ ਚੋਣਾਂ ਮੌਕੇ ਆਪਣਾ ਪ੍ਰੋਗਰਾਮ ਲੋਕਾਂ ਵਿਚ ਲੈਕੇ ਜਾਣ, ਲੋਕਾਂ ਨੂੰ ਸਾਡੇ ਦੇਸ਼ ਅੰਦਰ ਚੋਣਾਂ ਦੀ ਸੰਵਿਧਾਨਕ ਵਿਵਸਥਾ ਬਾਰੇ ਆਪਣੇ ਵਿਚਾਰਾਂ ਦੀ ਜਾਣਕਾਰੀ ਦੇਣ ਅਤੇ ਹਾਕਮ ਜਮਾਤੀ ਪਾਰਟੀਆਂ ਦੇ ਚੋਣ ਵਾਅਦਿਆਂ ਅਤੇ ਚੋਣ ਮਨੋਰਥ-ਪੱਤਰਾਂ ਅਤੇ ਇਨ੍ਹਾਂ ਪਾਰਟੀਆਂ ਦੀ ਅਮਲੀ ਕਾਰਗੁਜ਼ਾਰੀ ਦੀ ਆਲੋਚਨਾ ਕਰਨ ਦਾ ਜਮਹੂਰੀ ਹੈ। ਸਭਾ ਦੇ ਆਗੂਆਂ ਨੇ ਉਪਰੋਕਤ ਆਗੂਆਂ ਵਿਰੁੱਧ ਦਰਜ ਮਾਮਲੇ ਬਿਨਾ ਸ਼ਰਤ ਵਾਪਸ ਲੈਣ ਦੀ ਮੰਗ ਕਰਦੇ ਹੋਏ ਸਮੂਹ ਜਮਹੂਰੀ ਤੇ ਇਨਸਾਫ਼ਪਸੰਦ ਤਾਕਤਾਂ ਨੂੰ ਇਸ ਫ਼ੈਸਲੇ ਵਿਰੁੱਧ ਵਿਆਪਕ ਲੋਕ ਰਾਇ ਖੜ੍ਹੀ ਕਰਨ ਦੀ ਅਪੀਲ ਕੀਤੀ ਹੈ।

Comments

Name (required)

Leave a comment... (required)

Security Code (required)ਕਹਾਣੀ-ਨਾਵਲ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ