Sat, 27 May 2017
Your Visitor Number :-   1040049
SuhisaverSuhisaver Suhisaver
ਵਤਨ ਪਰਤੀ ਉਜ਼ਮਾ ਨੇ ਕਿਹਾ; ਪਾਕਿ ਮੌਤ ਦਾ ਖੂਹ, ਨਿਕਲਣਾ ਮੁਸ਼ਕਲ               ਫਿਲੀਪੀਨਜ਼ 'ਚ ਐਮਰਜੈਂਸੀ, ਆਈ ਐੱਸ ਅੱਤਵਾਦੀਆਂ ਦੇ ਹਮਲਿਆਂ 'ਚ 21 ਮੌਤਾਂ               ਦਸਵੀਂ ਦੇ ਮਾੜੇ ਨਤੀਜਿਆਂ ਨੇ 5 ਜਾਨਾਂ ਲਈਆਂ, ਇੱਕ ਗੰਭੀਰ              

ਐੱਸ.ਐੱਫ਼.ਐੱਸ. ਅਤੇ ਏ.ਬੀ.ਵੀ.ਪੀ. ਵਿਚਾਲੇ ਝੜਪ

Posted on:- 2702-2017

suhisaver

ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜ ਵਿਚ ਏ.ਬੀ.ਵੀ.ਪੀ. ਵੱਲੋਂ ਵਿਦਿਆਰਥੀਆਂ ਅਤੇ ਪ੍ਰੋਫ਼ੈਸਰਾਂ 'ਤੇ ਕੀਤੇ ਗਏ ਹਮਲੇ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਕ ਪਾਸੇ ਆਰ.ਐਸ.ਐਸ. ਅਤੇ ਭਾਜਪਾ ਨਾਲ ਸਬੰਧਤ ਏ.ਬੀ.ਵੀ.ਪੀ. ਵੱਲੋਂ ਕੀਤੀ ਹਿੰਸਾ ਸਬੰਧੀ ਟਵਿੱਟਰ ਜੰਗ ਚੱਲ ਰਹੀ ਹੈ। ਦੂਜੇ ਪਾਸੇ, ਦਿੱਲੀ ਵਿਚ ਹੋਈ ਹਿੰਸਾ ਦਾ ਸੇਕ ਹੁਣ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਤਕ ਵੀ ਪਹੁੰਚ ਗਿਆ ਹੈ। ਪੰਜਾਬ ਯੂਨੀਵਰਸਟੀ ਵਿਚ ਅੱਜ ਵਿਦਿਆਰਥੀਆਂ ਲਈ ਸੰਘਰਸ਼ਸ਼ੀਲ ਜਥੇਬੰਦੀ ਸਟੂਡੈਂਟ ਫ਼ਾਰ ਸੁਸਾਇਟੀ (ਐਸ.ਐਫ਼.ਐਸ.) ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਵਿਚਾਲੇ ਝੜਪ ਹੋ ਗਈ।

ਇਹ ਮਾਮਲਾ ਉਸ ਸਮੇਂ ਵਾਪਰਿਆ ਜਦੋਂ ਐਸ.ਐਫ਼.ਐਸ. ਦੇ ਪ੍ਰਧਾਨ ਦਮਨਪ੍ਰੀਤ ਪੱਤਰਕਾਰਾਂ ਨਾਲ ਰਾਮਜਸ ਦੀ ਹਿੰਸਾ ਸਬੰਧੀ ਆਪਣਾ ਪੱਖ ਰੱਖ ਰਹੇ ਸਨ। ਐਸ.ਐਫ਼.ਐਸ. ਦੇ ਆਗੂ ਅਰਸ਼ਦੀਪ ਨੇ ਦਸਿਆ ਕਿ ਰਾਮਜਸ ਕਾਲਜ 'ਚ ਕੀਤੀ ਹਿੰਸਾ ਨੂੰ ਜਾਇਜ਼ ਠਹਿਰਾਉਣ ਲਈ ਏ.ਬੀ.ਵੀ.ਪੀ. ਦੇ ਰੱਖੇ ਮਾਰਚ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਐਸ.ਐਫ਼.ਐਸ. ਦਾ ਪੱਖ ਜਾਨਣਾ ਚਾਹਿਆਂ ਤਾਂ ਏਬੀਵੀਪੀ ਦੇ ਆਗੂਆਂ ਨੇ ਦਮਨਪ੍ਰੀਤ ਸਿੰਘ ਅਤੇ ਰਵਿੰਦਰ ਸਿੰਘ 'ਤੇ ਹਮਲਾ ਕਰ ਦਿਤਾ ਅਤੇ ਉਨ੍ਹਾਂ ਦੀਆਂ ਪੱਗਾਂ ਲਾਹ ਦਿਤੀਆਂ।

ਮੌਕੇ 'ਤੇ ਮੌਜੂਦ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਦਮਨਪ੍ਰੀਤ ਨੇ ਰਾਮਜਸ ਕਾਲਜ ਵਿਚ ਹੋਈ ਹਿੰਸਾ ਦੀ ਨਿਖੇਧੀ ਕੀਤੀ ਤਾਂ ਏ.ਬੀ.ਵੀ.ਪੀ. ਨੇ ਉਨ੍ਹਾਂ 'ਤੇ ਹਮਲਾ ਕਰ ਦਿਤਾ ਅਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ।

ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਪੁਲੀਸ ਵੀ ਮੌਜੂਦ ਸੀ। ਉਸ ਨੇ ਦੋਵਾਂ ਧਿਰਾਂ ਦੇ ਅੱਧੀ ਦਰਜਨ ਦੇ ਕਰੀਬ ਕਾਰਕੁਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 11 ਦੀ ਪੁਲੀਸ ਵਲੋਂ ਹਿਰਾਸਤ ਵਿਚ ਲਏ ਵਿਦਿਆਰਥੀਆਂ ਵਿਚ ਸਟੂਡੈਂਟ ਫ਼ਾਰ ਸੁਸਾਇਟੀ ਦੇ ਦਮਨਪ੍ਰੀਤ ਸਿੰਘ, ਰਵਿੰਦਰ ਸਿੰਘ, ਰਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਵੱਖ-ਵੱਖ ਲੋਕ ਪੱਖੀ ਜਥੇਬੰਦੀਆਂ ਨੇ ਆਰ.ਐਸ.ਐਸ. ਅਤੇ ਭਾਜਪਾ ਦੀ ਸਰਪ੍ਰਸਤੀ ਅਧੀਨ ਕੰਮ ਕਰਦੀ ਏਬੀਵੀਪੀ ਦੀ ਹਿੰਸਾ ਦੀ ਨਿਖੇਧੀ ਕੀਤੀ ਹੈ।

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ