Mon, 21 August 2017
Your Visitor Number :-   1075441
SuhisaverSuhisaver Suhisaver
ਗੋਰਖਪੁਰ ਦੁਖਾਂਤ; ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ               ਦੂਰਦਰਸ਼ਨ ਤੇ ਅਕਾਸ਼ਵਾਣੀ ਵੱਲੋਂ ਮਾਣਿਕ ਸਰਕਾਰ ਦਾ ਅਜ਼ਾਦੀ ਦਿਵਸ ਭਾਸ਼ਣ ਪ੍ਰਸਾਰਿਤ ਕਰਨ ਤੋਂ ਇਨਕਾਰ               ਭੂਟਾਨ ਨੇ ਡੋਕਲਾਮ ’ਤੇ ਚੀਨ ਦੇ ਦਾਅਵੇ ਨੂੰ ਨਕਾਰਿਆ              

ਸ਼੍ਰੋਮਣੀ ਕਵੀਸ਼ਰ ਕਰਨੈਲ ਸਿੰਘ ਪਾਰਸ ਦੀ ਸੌ ਸਾਲਾ ਜਨਮ ਸ਼ਤਾਬਦੀ ਸਮਾਗਮ

Posted on:- 14-05-2017

suhisaver

- ਹਰਬੰਸ ਬੁੱਟਰ

ਕੈਲਗਰੀ ਦੀਆਂ ਦੋ ਸੰਸਥਾਵਾਂ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਅਤੇ ਸ਼ਬਦ ਸਾਂਝ ਵਲੋਂ ਸ਼੍ਰੋਮਣੀ ਕਵੀਸ਼ਰ ਕਰਨੈਲ ਸਿੰਘ ਪਾਰਸ (ਰਾਮੂਵਾਲੀਆ) ਦੀ ਸੌ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਪਾਰਸ ਜੀ ਦੇ ਸਪੁੱਤਰ ਇਕਬਾਲ ਸਿੰਘ ਰਾਮੂਵਾਲੀਆ ਨੇ ਟਰਾਂਟੋ ਤੋਂ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।ਸਮਾਗਮ ਵਿੱਚ ਪਾਰਸ ਦੇ ਜੀਵਨ ਸਫਰ ਅਧਾਰਿਤ ਡਾਕੂਮੈਂਟਰੀ ਵੀ ਦਿਖਾਈ ਗਈ।ਇਕਬਾਲ ਸਿੰਘ ਰਾਮੂਵਾਲੀਆ, ਮਾਸਟਰ ਬਚਿੱਤਰ ਗਿੱਲ ਤੇ ਸੁਖਰਾਜ ਰਾਮੂੰਵਾਲੀਆਂ  ਨੇ ਮਿਲਕੇ ਬਾਪੂ ਪਾਰਸ ਦੀ ਕਵੀਸ਼ਰੀ ਨਾਲ ਚੰਗਾ ਰੰਗ ਬੰਨ੍ਹਿਆ। ।ਸ਼ਬਦ ਸਾਂਝ ਸੰਸਥਾ ਵਲੋਂ ਡਾ: ਹਰਭਜਨ ਢਿਲੋਂ ਨੇ ਪਾਰਸ ਦੀਆਂ ਲਿਖਤਾਂ ਬਾਰੇ ਜਾਣਕਾਰੀ ਦਿੱਤੀ ਤੇ ਸ਼ਰਧਾਂਜਲੀ ਭੇਟ ਕੀਤੀ।ਮਾਸਟਰ ਭਜਨ ਸਿੰਘ ਵਲੋਂ ਸਟੇਜ ਸਕੱਤਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ।ਉਨ੍ਹਾਂ ਆਪਣੇ ਭਾਸ਼ਨ ਵਿੱਚ ਕਿਹਾ ਕਿ ਲੱਚਰ ਗਾਇਕੀ ਤੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਹਟਾ ਕੇ ਸਹੀ ਮਾਰਗ ਦੇਣ ਲਈ ਅਜਿਹੇ ਪ੍ਰੋਗਰਾਮ ਸਾਰਥਕ ਹਨ ਅਤੇ ਕਮਿਉਨਿਟੀ ਨੂੰ ਅਜਿਹੇ ਪ੍ਰੋਗਰਾਮਾਂ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ।

ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਵਲੋਂ ਕਿਤਾਬਾਂ ਦਾ ਸਟਾਲ ਵੀ ਲਗਾਇਆ ਗਿਆ ਅਤੇ ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਦੇ ਕਲਾਕਾਰਾਂ ਵਲੋਂ ਇੱਕ ਐਕਸ਼ਨ ਗੀਤ ਤੇ ਕੋਰੀਉਗਰਾਫੀ ਵੀ ਪੇਸ਼ ਕੀਤੀ ਗਈ। ਖਚਾਖਚ ਭਰੇ ਹੋਏ ਹਾਲ ਅੰਦਰ ਲੋਕਾਂ ਨੇ ਬੜੇ ਚਿਰਾਂ ਬਾਅਦ ਅਜਿਹੀ ਕਵੀਸਰੀ ਦੀ ਰੰਗ ਮਾਣਿਆ।

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ