Sat, 31 October 2020
Your Visitor Number :-   2828290
SuhisaverSuhisaver Suhisaver
ਯੂ ਪੀ ਦੇ ਅਮੇਠੀ ਵਿਚ ਦਲਿਤ ਸਰਪੰਚ ਦੇ ਪਤੀ ਨੂੰ ਜਿਊਂਦੇ ਸਾੜਿਆ               ਫ਼ਾਰੂਕ ਅਬਦੁਲਾ ਨੂੰ ਨਮਾਜ਼ ਅਦਾ ਕਰਨ ਲਈ ਦਰਗਾਹ ਜਾਣ ਤੋਂ ਰੋਕਿਆ ਗਿਆ;ਨੈਸ਼ਨਲ ਕਾਨਫਰੰਸ ਦਾ ਦੋਸ਼               ਮੋਦੀ ਤੇ ਕਿਤਾਬ ਲਿਖਣ ਵਾਲੇ ਪੱਤਰਕਾਰ ਨੂੰ ਮੁੱਖ ਸੂਚਨਾ ਕਮਿਸ਼ਨਰ ਚੁਣਿਆ ਗਿਆ,ਵਿਰੋਧੀ ਧਿਰ ਨੇ ਜਤਾਇਆ ਸਖ਼ਤ ਇਤਰਾਜ਼               ਕਿਸਾਨਾਂ ਦਾ ਐਲਾਨ- ਜੁਰਮਾਨਾ ਭਾਵੇਂ ਇਕ ਕਰੋੜ ਕਰੋ ਜਾਂ 10 ਕਰੋੜ, ਜਿੰਨਾ ਚਿਰ ਮਸਲੇ ਦਾ ਹੱਲ ਨਹੀਂ ਹੁੰਦਾ ਪਰਾਲੀ ਇਸੇ ਤਰ੍ਹਾਂ ਫੂਕਾਂਗੇ              

ਆਈਐਸਆਈਐਸ ਵੱਲੋਂ ਬੰਧਕ ਬਣਾਏ ਗਏ 40 ਭਾਰਤੀਆਂ ਬਾਰੇ ਸਟੇਟਸ ਰਿਪੋਰਟ ਦੇਵੇ ਭਾਰਤ ਸਰਕਾਰ : ਅਮਰਿੰਦਰ

Posted on:- 25-11-2014

ਅੰਮ੍ਰਿਤਸਰ : ਲੋਕ ਸਭਾ 'ਚ ਕਾਂਗਰਸ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵੱਲੋ ਬੰਧਕ ਬਣਾਏ ਗਏ 40 ਭਾਰਤੀਆਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਨ੍ਹਾਂ ਲੋਕਾਂ ਬਾਰੇ ਸਟੇਟਸ ਰਿਪੋਰਟ ਜਾਰੀ ਕਰਨ ਲਈ ਕਿਹਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਹਨ੍ਹੇਰੇ 'ਚ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਨੇ ਹਰੇਕ ਬੰਧਕ ਦੇ ਪਰਿਵਾਰ ਨੂੰ 20,000 ਰੁਪਏ ਮਹੀਨਾ ਮੁਆਵਜ਼ਾ ਦੇਣ 'ਚ ਫੇਲ੍ਹ ਰਹੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀ ਨਿੰਦਾ ਕੀਤੀ ਹੈ, ਜਿਹੜਾ ਮੁਆਵਜ਼ਾ ਸਿਰਫ ਇਕ ਮਹੀਨਾ ਦਿੱਤਾ ਗਿਆ।
ਇਕ ਬਿਆਨ 'ਚ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਧਿਆਨ ਬੰਧਕਾਂ ਦੇ ਪਰਿਵਾਰਾਂ ਦੀ ਹਾਲਤ ਪ੍ਰਤੀ ਖਿੱਚਿਆ ਹੈ। ਉਨ੍ਹਾਂ ਨੇ ਇਨ੍ਹਾਂ ਲੋਕਾਂ ਪ੍ਰਤੀ ਕੁਝ ਅਫਸਰਾਂ ਵੱਲੋਂ ਅਪਣਾਏ ਜਾ ਰਹੇ ਬੇਰੁੱਖੇ ਰਵੱਈਏ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਧਕਾਂ ਦੇ ਪਰਿਵਾਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਦੋਨਾਂ ਦੇ ਅਫਸਰਾਂ ਨੇ ਉਨ੍ਹਾਂ ਦੇ ਫੋਨ ਵੀ ਚੁੱਕਣੇ ਬੰਦ ਕਰ ਦਿੱਤੇ ਹਨ। ਲੋਕ ਸਭਾ 'ਚ ਕਾਂਗਰਸ ਦੇ ਡਿਪਟੀ ਲੀਡਰ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਅਗਵਾ ਕੀਤੇ ਪੰਜ ਮਹੀਨੇ ਨਿਕਲ ਚੁੱਕੇ ਹਨ ਅਤੇ ਇਨ੍ਹਾਂ ਬਾਰੇ ਕੁਝ  ਪਤਾ ਨਹੀਂ। ਇਨ੍ਹਾਂ ਨੂੰ ਬੀਤੀ 11 ਜੂਨ ਨੂੰ ਆਈਐਸਆਈਐਸ ਵੱਲੋਂ ਇਰਾਕ ਦੇ ਮੋਸੁਲ ਦੀ ਇਕ ਕੰਸਟ੍ਰਕਸ਼ਨ ਕੰਪਨੀ 'ਚ ਕੰਮ ਕਰਦਿਆਂ ਅਗਵਾ ਕੀਤਾ ਗਿਆ ਸੀ। ਉਨ੍ਹਾਂ ਨੇ ਬੰਧਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਜਿਨ੍ਹਾਂ 'ਚੋਂ ਜ਼ਿਆਦਾਤਰ ਪੰਜਾਬ ਦੇ ਹਨ ਬਾਰੇ ਕਿਹਾ ਕਿ ਉਹ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ 'ਚ ਵੀ ਇਹ ਮੁੱਦਾ ਚੁੱਕਣਗੇ। ਹਾਲਾਂਕਿ ਇਹ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਰਿਸ਼ਤੇਦਾਰਾਂ ਨੂੰ ਜਾਣਕਾਰੀ ਦਿੰਦੀ ਰਹੇ ਤੇ ਦੱਸੇ ਕਿ ਇਨ੍ਹਾਂ ਲੋਕਾਂ ਨੂੰ ਬਚਾਉਣ ਖਾਤਿਰ ਕੀ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਇਰਾਕ 'ਚ ਹਾਲਾਤਾਂ ਦੀ ਗੰਭੀਰਤਾ ਨੂੰ ਸਮਝਦੇ ਹਨ, ਪਰ ਇਸੇ ਦੌਰਾਨ ਭਾਰਤ ਸਰਕਾਰ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ ਕੁਝ ਕਰਦੀ ਨਹੀਂ ਦਿੱਖਦੀ। ਉਨ੍ਹਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵੀ ਨਿੰਦਾ ਕੀਤੀ ਹੈ, ਜਿਹੜੇ ਸਿਰਫ ਮਾਮਲੇ 'ਚ ਅੱਗੇ ਵੱਧਣ ਦੀ ਬਜਾਏ ਸਿਰਫ ਬੰਧਕਾਂ ਦੇ ਰਿਸ਼ਤੇਦਾਰਾਂ ਨਾਲ ਫੋਟੋਆਂ ਖਿਚਾਉਣ ਦਾ ਕੰਮ ਕਰ ਰਹੇ ਹਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ