Sun, 20 October 2019
Your Visitor Number :-   1833918
SuhisaverSuhisaver Suhisaver
ਨੋਬਲ ਪੁਰਸਕਾਰਾਂ ਦਾ ਐਲਾਨ               ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਲਿਆ ਹਲਫ਼              

ਮਨਜੀਤ ਧਨੇਰ ਦੀ ਉਮਰਕੈਦ ਸਜ਼ਾ ਰੱਦ ਕਰਾਉਣ ਲਈ ਹੋਈ ਮੀਟਿੰਗ

Posted on:- 09-09-2019

suhisaver

ਬਰਨਾਲਾ: ਮਹਿਲਕਲਾਂ ਲੋਕ ਸੰਘਰਸ਼ ਦੇ ਸਿਰਕੱਢ ਆਗੂ ਮਨਜੀਤ ਧਨੇਰ ਦੀ ਉਮਰਕੈਦ ਸਜ਼ਾ ਰੱਦ ਕਰਾਉਣ ਲਈ 3 ਦਰਜ਼ਨ ਤੋਂ ਵਧੇਰੇ ਕਿਸਾਨ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਅਤੇ ਹੋਰ ਇਨਸਾਫ਼ ਪਸੰਦ ਜਮਹੂਰੀ ਜਥੇਬੰਦੀਆਂ ’ਤੇ ਆਧਾਰਤ ਲੋਕ ਆਗੂ ਮਨਜੀਤ ਧਨੇਰ ਦੀ ਉਮਰਕੈਦ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ, ਪੰਜਾਬ ਦੀ ਅੱਜ ਤਰਕਸ਼ੀਲ ਭਵਨ ਬਰਨਾਲਾ ਵਿੱਚ ਇੱਕ ਵੱਡੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ।

ਸੰਘਰਸ਼ ਨੂੰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਤੇ ਸੰਘਰਸ਼ ਦੇ ਮੁੱਢਲੇ ਪੜਾਅ ਵਜੋਂ 11 ਸਤੰਬਰ ਨੂੰ ਉਪਰੋਕਤ ਜਥੇਬੰਦੀਆਂ ਦਾ ਇੱਕ ਵੱਡਾ ਡੈਪੂਟੇਸ਼ਨ ਪੰਜਾਬ ਦੇ ਗਵਰਨਰ ਤੋਂ, ਮਨਜੀਤ ਧਨੇਰ ਦੀ ਅਨਿਆਈ ਉਮਰਕੈਦ ਸਜ਼ਾ ਤੁਰੰਤ ਰੱਦ ਕਰਨ ਦੀ ਮੰਗ ਕਰੇਗਾ।

ਗਵਰਨਰ ਨੂੰ ਮਿਲਣ ਤੋਂ ਉਪਰੰਤ ਚੰਡੀਗੜ੍ਹ ਵਿੱਚ ਹੀ ਪ੍ਰੈੱਸ ਕਾਨਫ਼ਰੰਸ ਕਰਕੇ ਸੰਘਰਸ਼ ਦੇ ਅਗਲੇ ਅਹਿਮ ਪੜਾਅ ਦਾ ਐਲਾਨ ਕੀਤਾ ਜਾਵੇਗਾ। ਇਸ ਮਸਲੇ ਸਬੰਧੀ ਲੋਕਾਂ ਨੂੰ ਚੇਤਨ ਤੇ ਲਾਮਬੰਦ ਕਰਨ ਲਈ ਪਹਿਲੇ ਪੜਾਅ ਵਿੱਚ 1 ਲੱਖ ਦੀ ਗਿਣਤੀ ’ਚ ਲੀਫਲੈੱਟ ਵੰਡੇ ਜਾਣਗੇ ਅਤੇ 50 ਹਜ਼ਾਰ ਪੋਸਟਰ ਤੇ ਸੈਕੜਿਆਂ ਦੀ ਗਿਣਤੀ ਵਿੱਚ ਫਲੈਕਸਾਂ ਪੰਜਾਬ ਭਰ ਵਿੱਚ ਲਾਈਆਂ ਜਾਣਗੀਆਂ। ਚੇਤੇ ਰਹੇ ਕਿ ਅੱਜ ਤੋਂ 22 ਸਾਲ ਪਹਿਲਾਂ ਮਹਿਲਕਲਾਂ ਦੀ ਵਿਦਿਆਰਥਣ ਕਿਰਨਜੀਤ ਕੌਰ ਨੂੰ ਗੁੰਡਿਆਂ ਵੱਲੋਂ ਸਮੂਹਕ ਜਬਰ-ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਤੇ ਇਸ ਵਹਿਸ਼ੀ ਜ਼ੁਲਮ ਖ਼ਿਲਾਫ਼ ਪੰਜਾਬ ਦੇ ਲੋਕਾਂ ਵਿਸ਼ੇਸ਼ ਕਰਕੇ ਮਹਿਲਕਲਾਂ ਇਲਾਕੇ ਦੇ ਲੋਕਾਂ ਨੇ ਐਕਸ਼ਨ ਕਮੇਟੀ ਮਹਿਲਕਲਾਂ ਦੀ ਅਗਵਾਈ ਜ਼ੋਰਦਾਰ ਸੰਘਰਸ਼ ਕਰਕੇ ਗੁੰਡਿਆਂ ਨੂੰ ਸਜ਼ਾ ਦਿਵਾਈ ਸੀ।

ਇਸ ਸੰਘਰਸ਼ ਦੌਰਾਨ ਹੀ ਮਹਿਲਕਲਾਂ ਐਕਸ਼ਨ ਕਮੇਟੀ ਦੇ ਤਿੰਨ ਪ੍ਰਮੁੱਖ ਆਗੂਆਂ ਨੂੰ ਗੁੰਡਾ-ਪੁਲਿਸ-ਸਿਆਸੀ-ਅਦਾਲਤੀ ਗੱਠਜੋੜ ਵੱਲੋਂ ਇੱਕ ਝੂਠੇ ਕਤਲ ਕੇਸ ਵਿੱਚ ਉਲਝਾਕੇ ਸ਼ੈਸ਼ਨ ਕੋਰਟ ਬਰਨਾਲਾ 30 ਮਾਰਚ 2005 ਨੂੰ ਉਮਰ ਕੈਦ ਸਜ਼ਾ ਕਰ ਦਿੱਤੀ ਸੀ।  ਪਰ ਇਨਸਾਫ਼ ਪਸੰਦ ਲੋਕਾਂ ਦੇ ਜ਼ੋਰਦਾਰ ਸੰਘਰਸ਼ ਸਦਕਾ ਗਵਰਨਰ ਪੰਜਾਬ ਨੇ ਇਨ੍ਹਾਂ ਤਿੰਨਾਂ ਆਗੂਆਂ ਦੀ ਸਜ਼ਾ ਰੱਦ ਕਰ ਦਿੱਤੀ ਸੀ ਪਰ ਹਾਈਕੋਰਟ ਨੇ ਦੋ ਆਗੂਆਂ ਨੂੰ ਬਰੀ ਕਰਦੇ ਹੋਏ ਮਨਜੀਤ ਦੀ ਉਮਰਕੈਦ ਸਜ਼ਾ ਬਰਕਰਾਰ ਰੱਖ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੀ ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੀ ਹੈ। ਇਹ ਸਜ਼ਾ ਸੰਘਰਸ਼ ਕਰਨ ਵਾਲੇ ਲੋਕਾਂ ਲਈ ਵਡੇਰੀ ਚੁਣੌਤੀ ਹੈ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ’ਤੇ ਵੱਡਾ ਹਮਲਾ ਹੈ। ਇਸ ਸਬੰਧੀ ਸੰਘਰਸ਼ ਕਮੇਟੀ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਤੋਂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਨ ਦੀ ਮੰਗ ਕਰਦੀ ਆ ਰਹੀ ਹੈ। ਗਵਰਨਰ ਨੇ ਲੋਕਾਂ ਦੇ ਕਾਤਲ ਪੁਲਸੀਆਂ ਦੀ ਸਜ਼ਾ ਤਾਂ ਰੱਦ ਕਰ ਦਿੱਤੀ ਪਰ ਮਨਜੀਤ ਧਨੇਰ ਦੀ ਸਜ਼ਾ ਸਬੰਧੀ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਗਵਰਨਰ ਪੰਜਾਬ ਨੇ ਅਜੇ ਤੱਕ ਚੁੱਪ ਧਾਰੀ ਹੋਈ ਹੈ।
ਸੰਘਰਸ਼ ਕਮੇਟੀ ਨੇ ਪੰਜਾਬ ਦੇ ਸਮੂਹ ਇਨਸਾਫ਼ਪਸੰਦ ਲੋਕਾਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਹੋਣ ਅਤੇ ਸੰਘਰਸ਼ ਨੂੰ ਸਫ਼ਲ ਬਣਾਉਣ ਵਿੱਚ ਵੱਧ ਚੜ੍ਹਕੇ ਹਿੱਸਾ ਪਾਉਣ ਦਾ ਸੱਦਾ ਦਿੱਤਾ। ਇਸ ਵਿੱਚ ਐਕਸ਼ਨ ਕਮੇਟੀ ਮਹਿਲਕਲਾਂ, ਬੀਕੇਯੂ (ਡਕੌਂਦਾ), ਬੀਕੇਯੂ (ਉਗਰਾਹਾਂ), ਕਿਰਤੀ ਕਿਸਾਨ ਯੂਨੀਅਨ, ਟੀਐੱਸਯੂ (ਭੰਗਲ), ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਪੀਐੱਸਯੂ, ਨੌਜਵਾਨ ਭਾਰਤ ਸਭਾ, ਜਮਹੂਰੀ ਅਧਿਕਾਰ ਸਭਾ, ਡੈਮੋਕਰੇਟਿਕ ਮੁਲਾਜ਼ਮ ਫ਼ੈਡਰੇਸ਼ਨ, ਜੇਪੀਐੱਮਓ, ਤਰਕਸ਼ੀਲ ਸੁਸਾਇਟੀ ਪੰਜਾਬ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਟੀਐੱਸਯੂ, ਆਰਸੀਐੱਫ ਇੰਪਲਾਈਜ਼ ਯੂਨੀਅਨ, ਡੀਟੀਐੱਫ, ਤਰਕਸ਼ੀਲ ਸੁਸਾਇਟੀ ਭਾਰਤ, ਪੰਜਾਬ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪਲਸ ਮੰਚ, ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਥਰਮਲ ਪਲਾਂਟ ਠੇਕਾ ਮੁਲਾਜ਼ਮ ਯੂਨੀਅਨ, ਇਫਟੂ, ਇਸਤਰੀ ਜਾਗਰਤੀ ਮੰਚ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਇੰਪਲਾਈਜ਼ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਪਸਸਫ, ਮਜ਼ਦੂਰ ਮੁਕਤੀ ਮੋਰਚਾ ਆਦਿ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਸੰਘਰਸ਼ ਵਿੱਚ ਪੂਰੀ ਤਨਦੇਹੀ ਨਾਲ ਜੁਟ ਜਾਣ ਦਾ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ