Sun, 28 May 2017
Your Visitor Number :-   1040581
SuhisaverSuhisaver Suhisaver
ਬੁਰਹਾਨ ਵਾਨੀ ਦਾ ਸਾਥੀ ਸਬਜ਼ਾਰ ਮੁਕਾਬਲੇ 'ਚ ਹਲਾਕ               ਫਿਲੀਪੀਨਜ਼ 'ਚ ਐਮਰਜੈਂਸੀ, ਆਈ ਐੱਸ ਅੱਤਵਾਦੀਆਂ ਦੇ ਹਮਲਿਆਂ 'ਚ 21 ਮੌਤਾਂ               ਦਸਵੀਂ ਦੇ ਮਾੜੇ ਨਤੀਜਿਆਂ ਨੇ 5 ਜਾਨਾਂ ਲਈਆਂ, ਇੱਕ ਗੰਭੀਰ              

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ

Posted on:- 13-06-2016

ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਰੁਜ਼ਗਾਰ ਦੀ ਪ੍ਰਾਪਤੀ ਲਈ ਬਠਿੰਡਾ ਵਿਖੇ ਅਮਨਪੂਰਵਕ ਮੁਜ਼ਾਹਰਾ ਕਰ ਰਹੇ ਸਨ। ‘ਰਾਜ ਨਹੀਂ ਸੇਵਾ’ ਦੇ ਨਾਹਰੇ ਲਾਕੇ ਹਕੂਮਤੀ ਗੱਦੀ ਉੱਪਰ ਕਾਬਜ਼ ਹੋਈ ਅਕਾਲੀ-ਭਾਜਪਾ ਹਕੂਮਤ ਵੱਲੋਂ ਆਪਣਾ ਅਸਲੀ ਰੰਗ ਵਿਖਾਉਂਦਿਆਂ ਪੁਲਿਸੀ ਧਾੜਾਂ ਵੱਲੋਂ ਸੂਬਾ ਪ੍ਰਧਾਨ ਨੂੰ ਗੱਲਬਾਤ ਦੇ ਬਹਾਨੇ ਬੁਲਾਕੇ ਬੇਤਹਾਸ਼ਾ ਕੁੱਟਮਾਰ ਕਰਕੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਫੱਟੜ ਕਰਨ ਗ੍ਰਿਫਤਾਰ ਕਰਕੇ ਜੇਲੀਂ ਡੱਕ ਦਿੱਤਾ ਹੈ।ਇਨਕਲਾਬੀ ਕੇਂਦਰ ਪੰਜਾਬ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਇਸ ਹੱਕੀ ਸੰਘਰਸ਼ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕਰਦਾ ਹੈ।ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ,ਸੂਬਾ ਕਮੇਟੀ ਮੈਂਬਰ ਮੁਖਤਿਆਰ ਪੂਹਲਾ ਅਤੇ ਜਗਜੀਤ ਲਹਿਰਾ ਮੁਹੱਬਤ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸੂਬਾ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਸਮੇਤ ਵੱਡੀ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਅਤੇ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਕੇਂਦਰ ਅਧਿਆਪਕਾਂ ਦੇ ਦਲੇਰੀ ਨਾਲ ਟਾਕਰਾ ਕਰਦਿਆਂ ਮੁੜ ਬਾਦਲਾਂ ਦੇ ਗੜ੍ਹ ਵਿੱਚ ਹੀ ਟੈਂਕੀ ਉੱਪਰ ਚੜ੍ਹਕੇ ਸੰਘਰਸ਼ ਦਾ ਸੂਹਾ ਪਰਚਮ ਬੁਲੰਦ ਰੱਖਣ ਦੀ ਦਾਦ ਦਿੱਤੀ ਹੈ।

Comments

Name (required)

Leave a comment... (required)

Security Code (required)



ਕਾਵਿ-ਸ਼ਾਰ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ