Mon, 23 October 2017
Your Visitor Number :-   1097984
SuhisaverSuhisaver Suhisaver
ਏਸ਼ੀਆ ਹਾਕੀ ਕੱਪ; ਭਾਰਤ ਸ਼ਾਨਦਾਰ ਜਿੱਤ ਨਾਲ ਫਾਈਨਲ 'ਚ ਪਹੁੰਚਿਆ               ਕਸ਼ਮੀਰ ਵਾਦੀ 'ਚ ਸੁਰੱਖਿਆ ਹਾਲਾਤ ਪਹਿਲਾਂ ਨਾਲੋਂ ਬੇਹਤਰ : ਜਨਰਲ ਰਾਵਤ              

ਅਖੌਤੀ ਬਾਬਿਆਂ ਕੋਲ ਆਮ ਲੋਕਾਂ ਦਾ ਫਸਣਾਂ ਰਾਜਸੱਤਾ ਅਤੇ ਸਮਝਦਾਰ ਲੋਕਾਂ ਦੀ ਦੇਣ - ਗੁਰਚਰਨ ਪੱਖੋਕਲਾਂ

Posted on:- 05-10-2017

suhisaver

ਸਿਆਣਾ ਅਖਵਾਉਂਦਾ ਵਰਗ ਜਦ ਆਮ ਲੋਕਾਂ ਨੂੰ ਮੂਰਖ ਸਿੱਧ ਕਰਕੇ ਲੋਟੂ ਪਖੰਡੀ ਲੋਕਾਂ ਬਾਬਿਆ ਕੋਲ ਆਮ ਲੋਕਾਂ ਦੇ ਜਾਣ ਨੂੰ ਗਲਤ ਸਿੱਧ ਕਰਦਾ ਹੈ ਤਦ ਅਸਲ ਵਿੱਚ ਇਹ ਸਿਆਣਾ ਵਰਗ ਆਪਣੇ ਪਾਪ ਲੁਕੋ ਰਿਹਾ ਹੁੰਦਾ ਹੇ। ਪਖੰਡੀ ਬਾਬਾ ਵਰਗ ਕੋਲ ਜਾਣ ਵਾਲੇ ਲੋਕ ਲੁਟੇਰੇ ਬੇਈਮਾਨ ,ਚੋਰ ,ਠੱਗ ਨਹੀਂ ਹੁੰਦੇ ਸਰਕਾਰਾਂ ,ਅਮੀਰਾਂ, ਲੁਟੇਰੇ, ਬੇਈਮਾਨਾਂ, ਸਿਆਣੇ ਅਖਵਾਉਂਦੇ ਵਰਗਾਂ ਦੇ ਸਤਾਏ ਹੋਏ ਹੁੰਦੇ ਹਨ। ਇਹ ਸਿਆਣੇ ਅਖਵਾਉਂਦੇ ਵਰਗਾਂ ਵਿੱਚੋਂ ਉਪਜੇ ਜ਼ਿਆਦਾ ਬੇਈਮਾਨ ਲੋਕਾਂ ਦੀ ਖੇਡ ਹੁੰਦੀ ਹੈ, ਜਿਹਨਾਂ ਵਿੱਚ ਚਲਾਕ ਬੇਈਮਾਨ ਰਾਜਨਿਤਕਾਂ ਦਾ ਜ਼ਿਆਦਾ ਹੱਥ ਹੁੰਦਾ ਹੇ। ਅੱਜ ਕੱਲ ਰਾਜਨਿਤਕਾਂ ਨੂੰ ਹੀ ਸਿਆਣਾ ਅਖਵਾਉਂਦਾ ਵਰਗ ਜ਼ਿਆਦਾ ਸਿਆਣੇ ਸਿੱਧ ਕਰਦਾ ਹੈ ਕਿਉਂਕਿ ਉਹ ਰਾਜਸੱਤਾ ਤੇ ਬੈਠੇ ਹੋਏ ਹੁੰਦੇ ਹਨ। ਰਾਜਸੱਤਾ ਤੇ ਬੈਠੇ ਹੋਏ ਚਲਾਕ ਸਿਆਣੇ ਸਮਾਜ ਦੇ ਸਿਆਣੇ ਵਿਦਵਾਨ ਵਰਗਾਂ ਨੂੰ ਵੱਡੀਆ ਬੁਰਕੀਆਂ ਸਿੱਟਦੇ ਰਹਿੰਦੇ ਹਨ ਜਦੋਂ ਕਿ ਬਾਬਾ ਵਰਗ ਕੋਲ ਜਾਣ ਵਾਲੇ ਲੋਕ ਰਾਜਸੱਤਾ ਦੀ ਲੁੱਟ ਦੇ ਜ਼ਿਆਦਾ ਸਿਕਾਰ ਹੁੰਦੇ ਹਨ ਅਤੇ ਜਾਂ ਫਿਰ ਦੂਸਰੇ ਨੰਬਰ ਦੇ ਮਾਲਕ ਧਾਰਮਿਕ ਸੱਤਾ ਦੇ ਸਤਾਏ ਨਕਾਰੇ ਹੋਏ ਹੁੰਦੇ ਹਨ। ਠੱਗ ਧਾਰਮਿਕ ਸੱਤਾ ਅਤੇ ਲੁਟੇਰੀ ਰਾਜਨੀਤਕ ਸੱਤਾ ਅੱਜ ਕੱਲ ਜੱਫੀਆਂ ਪਾਕੇ ਤੁਰਦੀ ਹੈ।            
           
 ਅਖੌਤੀ ਗੁਲਾਮ ਸਿਆਣਾ ਅਖਵਾਉਂਦਾ ਅਮੀਰ ਅਤੇ ਵਿਦਵਾਨ ਵਰਗ ਇੰਹਨਾਂ ਦੀ ਚਾਲ ਖਿਲਾਫ ਕਦੇ ਬੋਲਦਾ ਹੀ ਨਹੀਂ ਹੁੰਦਾ। ਇਹੋ ਸਮਾਜ ਦਾ ਵੱਡਾ ਦੋਸ਼ ਹੈ ਜਿਸ ਕਾਰਨ ਆਮ ਲੋਕਾਂ ਵਿਚਲਾ ਆਮ ਵਰਗ ਨਵੇਂ ਧਰਮ ਨਵੇਂ ਬਾਬੇ ਲੱਭਦਾ ਰਾਜਸੱਤਾ ਦੇ ਗੁਪਤ ਗੁਲਾਮਾਂ ਜੋ ਪਖੰਡ ਦੇ ਸੱਚੇ ਸੁੱਚੇ ਅਖਵਾਉਂਦੇ ਡੇਰੇ ਧਾਰਮਿਕ ਸਥਾਨ ਖੋਲੀ ਬੈਠੇ ਚਲਾਕ ਲੋਕ ਹਨ ਕੋਲ ਹੀ ਜਾ ਫਸਦਾ ਹੈ।

ਜਦ ਕੋਈ ਠੱਗ ਭਰਿਸ਼ਟ ਪਖੰਡੀ ਜ਼ਿਆਦਾ ਹੀ ਅੱਤ ਚੁੱਕ ਲੈਂਦਾ ਹੈ ਤਦ ਉਸਨੂੰ ਪੈਦਾ ਕਰਨ ਵਾਲੀ ਰਾਜਸੱਤਾ ਉਸਨੂੰ ਖਤਮ ਕਰਕੇ ਆਪਣੇ ਆਪ ਨੂੰ ਸੱਚਾ ਸਿੱਧ ਕਰਦੀ ਹੈ। ਸਿਆਣਾ ਅਖਵਾਉਂਦਾ ਵਰਗ ਰਾਜਸੱਤਾ ਦੀਆਂ ਪਰਾਪਤੀਆ ਦੇ ਢੋਲ ਵਜਾਉਂਦਾ ਹੈ ਜਦੋ ਕਿ ਉਸਨੂੰ ਇਹ ਢੋਲ ਰਾਜਸੱਤਾ ਖਿਲਾਫ ਵਜਾਉਣਾਂ ਚਾਹੀਦਾ ਹੁੰਦਾ ਹੈ। ਆਮ ਲੋਕਾਂ ਕੋਲ ਜਾਂ ਸਥਿਤੀਆਂ ਦੇ ਹਮਸਫਰ ਹੋ ਜਾਣ ਨਾਲ ਅਮੀਰ ਬਣੇ ਆਮ ਲੋਕ ਵੀ ਗਿਆਨ ਦੀ ਘਾਟ ਕਾਰਨ ਲੁੱਟ ਪਖੰਡ ਦੀਆਂ ਦੁਕਾਨਾਂ ਦੇ ਗਾਹਕ ਬਣ ਜਾਂਦੇ ਹਨ ਕਿਉਂਕਿ ਧਰਮ ਦੇ ਅਸਲ ਸਮਾਜ ਪੱਖੀ ਫਲਸਫਿਆਂ ਉਪਰ ਵੀ ਰਾਜਸੱਤਾ ਦਾ ਕਬਜਾ ਹੋਇਆ ਹੁੰਦਾ ਹੋਣ ਕਰਕੇ ਹੀ ਵਾਪਰਦਾ ਹੈ।  ਵਰਤਮਾਨ ਸਮਿਆਂ ਵਿੱਚ ਧਾਰਮਿਕ ਸੱਤਾ ਦਾ ਲੁਟੇਰਾ ਰੂਪ ਹੀ ਭਾਰੂ ਹੈ। ਤੇਜ਼ ਰਫਤਾਰੀ ਦੇ ਯੁੱਗ ਵਿੱਚ ਮਨੁੱਖੀ ਜਾਤ ਕੋਲ ਠਹਿਰ ਕੇ ਗਿਆਨ ਹਾਸਲ ਕਰਕੇ ਜ਼ਿੰਦਗੀ ਜਿਉਣ ਦਾ ਦਸਤੂਰ ਹੀ ਗੁਆਚ ਗਿਆ ਹੈ। ਇੱਕ ਦੂਸਰੇ ਤੋਂ ਬੇਮੁੱਖ ਹੁੰਦੇ ਜਾ ਰਹੇ ਸਮਾਜ ਵਿੱਚ ਸੱਚ ਦਾ ਰਾਹ ਦਿਖਾਉਣ ਵਾਲੇ ਸੀਸ ਕਟਾਉਣ ਵਾਲੇ ਗੁਰੂ ਤੇਗ ਬਹਾਦਰ, ਸੱਚ ਧਰਮ ਦੀ ਸਿੱਖਿਆ ਦੇਣ ਲਈ ਤੱਤੀਆ ਤਵੀਆ ਤੇ ਬੈਠ ਜਾਣ ਵਾਲੇ ਗੁਰੂ ਅਰਜਨ ਦੇਵ, ਸੂਲੀਆਂ ਤੇ ਚੜ ਜਾਣ ਵਾਲੇ ਈਸਾ ਮਸੀਹ, ਹਾਥੀ ਥੱਲੇ ਸੁੱਟੇ ਜਾਣਾ ਸਹਿ ਜਾਣੇ ਵਾਲੇ ਕਬੀਰ, ਕਰਬਲਾ ਦੀ ਜੰਗ ਲੜਨ ਵਾਲੇ ਮੁਹੰਮਦ ਸਾਹਿਬ ਨਹੀਂ ਪੈਦਾ ਹੋ ਰਹੇ। ਕੀ ਇਸਦਾ ਇਹ ਅਰਥ ਨਹੀ ਕਿ ਹੁਣ ਆਪੂ ਬਣਿਆ ਸਿਆਣਾ ਵਿਦਵਾਨ ਵਰਗ ਵੀ ਅਸਲ ਵਿੱਚ ਦੋਗਲਾ ਵਰਗ ਹੀ ਹੈ।
                          
ਸੋ ਅਸਲ ਵਿੱਚ ਅਸੀਂ ਸਮਾਜ ਦੇ ਇੱਕ ਹਿੱਸੇ ਨੂੰ ਗੁਮਰਾਹ ਹੋਇਆ ਕਹਿਕੇ ਆਪਣੇ ਆਪ ਨੂੰ ਉੱਚਾ ਨਹੀਂ ਸਾਬਤ ਕਰ ਸਕਦੇ। ਅਸਲ ਵਿੱਚ ਆਮ ਲੋਕਾਂ ਦੀ ਲੁੱਟ ਅਖੌਤੀ ਸਿਆਣੇ ਵਰਗ ਦੀ ਮਿਹਰਬਾਨੀਆਂ ਦਾ ਹੀ ਨਤੀਜਾ ਹੈ। ਅਸਲ ਵਿਚ ਵਰਤਮਾਨ ਸਮਾਜ ਆਪਣੀਆਂ ਨਿਵਾਣਾਂ ਨੂੰ ਛੂਹ ਰਿਹਾ ਹੈ ਜਿਸ ਵਿੱਚ ਸਵਾਰਥਾਂ ਦੀ ਹਨੇਰੀ ਤੂਫਾਨੀ ਰੂਪ ਨਾਲ ਵਗ ਰਹੀ ਹੈ। ਅਣਜਾਣ ਲੋਕ ਇਸ ਵਹਿਣ ਵਿੱਚ ਤਿਣਕਿਆਂ ਦੀ ਤਰਾਂ ਉੱਡ ਰਹੇ ਹਨ ਜਾਣਕਾਰ ਅਖਵਾਉਂਦਾ ਵਰਗ ਤਾੜੀਆਂ ਮਾਰਦਾ ਸੈਤਾਨੀ ਹਾਸੇ ਹੱਸਦਿਆਂ ਖੁਸ਼ ਹੋ ਰਿਹਾ ਹੈ। ਸਮਾਜ ਦੇ ਵਿੱਚ ਪੈਦਾ ਹੋ ਰਹੇ ਵੱਡੇ ਵਿਗਾੜ ਕਦੇ ਵੀ ਇੱਕ ਵਰਗ ਦਾ ਨਤੀਜਾ ਨਹੀਂ ਹੁੰਦੇ। ਸਮਾਜ ਦੇ ਦੋਨੌ ਵਰਗ ਘੁੰਮਣ ਘੇਰੀਆਂ ਦੇ ਦੌਰ ਵਿੱਚ ਉਲਝੇ ਹੋਏ ਰਾਜਸੱਤਾ ਦੀ ਖੇਡ ਦੇ ਮੋਹਰੇ ਬਣੇ ਹੋਏ ਹਨ। ਬੇਈਮਾਨ ਰਾਜਸੱਤਾ ਅਤੇ ਧਰਮ ਸੱਤਾ ਸਿਆਣੇ ਅਖਵਾਉਂਦੇ ਵਰਗ ਅਤੇ ਮੂਰਖ ਗਰਦਾਨੇ ਜਾਂ ਰਹੇ ਵਰਗ ਦੋਨਾਂ ਨੂੰ ਵਾਰੋ ਵਾਰੀ ਖੁਸ਼ ਕਰਕੇ ਗੁਲਾਮੀ ਕਰਵਾਈ ਜਾ ਰਹੀ ਹੈ। ਇਹੋ ਵਰਤਮਾਨ ਸਮਾਜ ਦੀ ਹੋਣੀ ਹੈ ਜਿਸ ਵਿੱਚੋਂ ਵਿਰਲੇ ਲੋਕਾਂ ਨੂੰ ਹੀ ਨਿਕਲਣਾ ਨਸੀਬ ਹੁੰਦਾ ਹੈ ਅਤੇ ਜੋ ਤਰਸ ਦੇ ਪਾਤਰ ਬਣੇ ਦੋਨਾਂ ਵਰਗਾਂ ਨੂੰ ਗਲ ਨਾਲ ਲਾਉਂਦੇ ਹਨ ਅਤੇ ਉਹ ਗੁਰੂ ਤੇਗ ਬਹਾਦਰ ਦੇ ਵਾਰਿਸ ਹੁੰਦੇ ਹਨ।

ਸੰਪਰਕ: +91 94177 27245

Comments

Name (required)

Leave a comment... (required)

Security Code (required)



ਨਜ਼ਰੀਆ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ