Sun, 26 March 2023
Your Visitor Number :-   6264932
SuhisaverSuhisaver Suhisaver

ਕੇਜਰੀਵਾਲ ਵੱਲੋਂ ਪ੍ਰੋ. ਬਲਜਿੰਦਰ ਕੌਰ ਦੇ ਹੱਕ 'ਚ ਰੋਡ ਸ਼ੋਅ ਤੇ ਰੈਲੀ

Posted on:- 19-8-2014

ਤਲਵੰਡੀ ਸਾਬੋ/
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਚੋਣ ਦੇ ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਸਾਰੀਆਂ ਸਿਆਸੀ ਧਿਰਾਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਆਪਣੀ ਸਾਰੀ ਤਾਕਤ ਝੋਂਕ ਦਿੱਤੀ। ਆਮ ਆਦਮੀ ਪਾਰਟੀ ਨੇ ਆਪਣੀ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਦੇ ਹੱਕ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਆਯੋਜਿਤ ਕੀਤਾ ਜਦੋਂਕਿ ਉਨਾਂ੍ਹ ਕੱਲ ਵੀ ਰੋਡ ਸ਼ੋਅ ਕੀਤਾ ਸੀ।ਰੋਡ ਸ਼ੋਅ ਦੀ ਸਮਾਪਤੀ ਤੇ ਉਨ੍ਹਾਂ ਸਥਾਨਕ ਗਿੱਲਾਂ ਵਾਲਾ ਖੂਹ ਤੇ ਇੱਕ ਜਨਤਕ ਰੈਲੀ ਨੂੰ ਵੀ ਸੰਬੋਧਨ ਕੀਤਾ।
ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਆਪਣੀ 49 ਦਿਨਾਂ ਦਿੱਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ।ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਵੱਲੋਂ ਧਰਨਾ ਆਦਿ ਦੇਣ ਤੇ ਉਹ ਮੁੱਖ ਮੰਤਰੀ ਰਹਿੰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਖੁਦ ਚੱਲ ਕੇ ਜਾਂਦੇ ਸਨ ਪ੍ਰੰਤੂ ਪੰਜਾਬ ਵਿੱਚ ਧਰਨਾਕਾਰੀਆਂ ਦੀ ਗੱਲ ਸੁਨਣ ਦੀ ਵਜਾਏ ਸਰਕਾਰ ਉਨਾਂ੍ਹ ਤੇ ਲਾਠੀਆਂ ਵਰਸਾਅ ਰਹੀ ਹੈ। 

ਉਨ੍ਹਾਂ ਕਿਹਾ ਕਿ ਕਿਸੇ ਸਮੇਂ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਪੰਜਾਬ ਨੂੰ ਅਕਾਲੀਆਂ ਨੇ ਨਸ਼ਿਆਂ ਦਾ ਅੱਡਾ ਬਣਾ ਕੇ ਰੱਖ ਦਿੱਤਾ ਹੈ ਅਤੇ ਹੱਦ ਤਾਂ ਇਹ ਹੈ ਕਿ ਪੰਜਾਬ ਨੂੰ ਬਚਾਉਣ ਵਾਲੇ ਅਕਾਲੀ ਭਾਜਪਾ ਮੰਤਰੀ ਹੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੇ ਲਗਾ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਦੋਵਾਂ ਤੋਂ ਹੀ ਲੋਕ ਪੂਰੀ ਤਰ੍ਹਾਂ ਦੁਖੀ ਹਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਅਤੇ ਅਕਾਲੀ ਭਾਜਪਾ ਉਮੀਦਵਾਰਾਂ ਤੋਂ ਵੋਟਾਂ ਬਦਲੇ ਪੈਸੇ ਲੈ ਲੈਣ ਪਰ ਵੋਟ ਸਾਨੂੰ ਪਾਉਣ।ਉਨ੍ਹਾਂ ਖਦਸ਼ਾ ਜਾਹਿਰ ਕੀਤਾ ਕਿ ਉਕਤ ਜਿਮਨੀ ਚੋਣਾਂ ਨਿਰਪੱਖ ਅਤੇ ਸੁਤੰਤਰ ਸਿਰੇ ਨਹੀਂ ਚੜਨਗੀਆਂ ਅਤੇ ਚੋਣ ਕਮਿਸ਼ਨ ਨੂੰ ਇੱਥੇ ਮਾਈਕਰੋ ਆਬਜਰਵਰ ਨਿਯੁਕਤ ਕਰਨੇ ਚਾਹੀਦੇ ਹਨ। ਉਨ੍ਹਾਂ ਪ੍ਰੋ.ਬਲਜਿੰਦਰ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਇਕੱਠ ਨੂੰ ਸੰਗਰੂਰ ਤੋਂ ਐੱਮ.ਪੀ ਭਗਵੰਤ ਮਾਨ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸੀਨ: ਆਗੂ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ.ਬਲਜਿੰਦਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਮਾ.ਹਰਮੇਲ ਸਿੰਘ, ਮੁਖਤਿਆਰ ਸਿੰਘ ਵੈਦ,ਕ੍ਰਿਸ਼ਨ ਸਿੰਘ ਤਲਵੰਡੀ, ਉਦੈਵੀਰ ਸਿੰਘ ਜਗ੍ਹਾ ਆਦਿ ਆਗੂ ਹਾਜਰ ਸਨ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ