Tue, 05 July 2022
Your Visitor Number :-   5767299
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

300 ਤੋਂ ਜ਼ਿਆਦਾ ਪਾਕਿਸਤਾਨੀ ਮ੍ਰਿਤਕ ਹਿੰਦੂਆਂ ਦੀਆਂ ਅਸਥੀਆਂ ਹਰਿਦੁਆਰ ਪਹੁੰਚਣ ਦੀ ਉਡੀਕ 'ਚ

Posted on:- 25-09-2014

 ਅੰਮ੍ਰਿਤਸਰ : ਪਾਕਿਸਤਾਨ ਦੇ ਕਰਾਚੀ ਅਤੇ ਸਿੰਧ 'ਚ ਰਹਿ ਰਹੇ ਹਿੰਦੂ ਆਪਣੇ ਮ੍ਰਿਤਕਾਂ ਦੀ ਮੁਕਤੀ ਅਤੇ ਆਤਮਾ ਦੀ ਸ਼ਾਂਤੀ ਨੂੰ ਲੈ ਕੇ ਬੇਹੱਦ ਪ੍ਰੇਸ਼ਾਨ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਕਿਸੇ ਮ੍ਰਿਤਕ ਹਿੰਦੂ ਦੀਆਂ ਅਸਥੀਆਂ ਗੰਗਾ ਵਿਚ ਪ੍ਰਵਾਹ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮ੍ਰਿਤਕ ਅਤੇ ਉਸ ਦੇ ਪਰਿਵਾਰ ਦੇ ਲੋਕਾਂ ਨੂੰ ਆਤਮਿਕ ਸ਼ਾਂਤੀ ਨਹੀਂ ਮਿਲਦੀ। 

ਵੀਰਵਾਰ ਨੂੰ ਇਹ ਉਪਰੋਕਤ ਜਾਣਕਾਰੀ ਦਿੰਦਿਆਂ ਇਤਿਹਾਸਕਾਰ ਤੇ ਖੋਜਕਰਤਾ ਸੁਰਿੰਦਰ ਕੋਛੜ ਨੇ ਦੱਸਿਆ ਕਿ ਆਤਮਿਕ ਸ਼ਾਂਤੀ ਦੀ ਪ੍ਰਾਪਤੀ ਲਈ ਕਰਾਚੀ ਦੇ ਗੁੱਜਰ ਹਿੰਦੂ ਬਿਰਾਦਰੀ ਸ਼ਮਸਾਨਘਾਟ ਦੇ ਅਸਥੀ ਰਿਕਾਰਡ ਰੂਮ 'ਚ 300 ਤੋਂ ਜ਼ਿਆਦਾ ਮ੍ਰਿਤਕ ਹਿੰਦੂਆਂ ਦੀਆਂ ਲਾਲ-ਸਫ਼ੇਦ ਪੋਟਲੀਆਂ 'ਚ ਰੱਖੀਆਂ ਅਸਥੀਆਂ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇੰਤਜ਼ਾਰ ਵਿਚ ਲੰਬਾ ਸਮਾਂ ਬੀਤ ਜਾਣ ਕਾਰਣ ਇਨ੍ਹਾਂ ਪੋਟਲੀਆਂ ਦੇ ਬਾਹਰ ਮ੍ਰਿਤਕਾਂ ਦੇ ਲਿਖੇ ਨਾਮ-ਪਤਿਆਂ ਦੀ ਸਿਆਹੀ ਦਾ ਰੰਗ ਵੀ ਫਿੱਕਾ ਪੈ ਚੁੱਕਿਆ ਹੈ, ਜਿਸ ਕਰਕੇ ਬਹੁਤੀਆਂ ਅਸਥੀਆਂ ਦੀ ਇਹ ਪਛਾਣ ਕਰਨੀ ਮੁਸ਼ਕਲ ਹੋ ਗਈ ਹੈ ਕਿ ਉਹ ਕਿਸ ਮ੍ਰਿਤਕ ਦੀਆਂ ਹਨ।
ਕੋਛੜ ਨੇ ਦੱਸਿਆ ਕਿ ਪਾਕਿਸਤਾਨੀ ਹਿੰਦੂ ਕਈ ਵਾਰ ਭਾਰਤ ਅਤੇ ਪਾਕਿਸਤਾਨ ਸਰਕਾਰ ਅੱਗੇ ਮਿੰਨਤਾਂ ਕਰ ਚੁੱਕੇ ਹਨ ਕਿ ਪਾਕਿਸਤਾਨੀ ਮ੍ਰਿਤਕ ਹਿੰਦੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀਆਂ ਅਸਥੀਆਂ        ਹਰਿਦੁਆਰ ਗੰਗਾ 'ਚ ਪਾਉਣ ਲਈ ਵੀਜ਼ਾ ਦਿੱਤਾ ਜਾਵੇ, ਪਰ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਪਾਕਿਸਤਾਨੀ ਹਿੰਦੂ ਹਰਿਦੁਆਰ ਆਉਣ ਤੋਂ ਪਹਿਲਾਂ ਇਹ ਪ੍ਰਮਾਣ ਪੱਤਰ ਪੇਸ਼ ਕਰਨ ਕਿ ਮ੍ਰਿਤਕ ਜਾਂ ਮ੍ਰਿਤਕ ਦੇ ਵਾਰਸਾਂ ਦਾ ਮੌਜੂਦਾ ਸਮੇਂ ਹਰਿਦੁਆਰ 'ਚ ਕਿਹੜਾ ਰਿਸ਼ਤੇਦਾਰ ਜਾਂ ਸਾਕ-ਸਬੰਧੀ ਰਹਿ ਰਿਹਾ ਹੈ? ਕਿਉਂਕਿ ਹਰਿਦੁਆਰ 'ਚ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੇ ਹੋਣ 'ਤੇ ਹੀ ਉਨ੍ਹਾਂ ਨੂੰ ਉਥੋਂ ਦਾ ਵੀਜ਼ਾ ਮਿਲ ਸਕਦਾ ਹੈ। ਕੋਛੜ ਨੇ ਕਿਹਾ ਕਿ ਪਾਕਿਸਤਾਨੀ ਹਿੰਦੂਆਂ ਦੀ ਹਾਲਤ ਇਹ ਹੈ ਕਿ ਉਹ ਅਜੇ ਤਕ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਨੂੰ ਆਪਣੀ ਇਹ ਵਿੱਥਿਆ ਸਪੱਸ਼ਟ ਕਰਨ 'ਚ ਕਾਮਯਾਬ ਨਹੀਂ ਹੋ ਸਕੇ ਹਨ ਕਿ ਇਹ ਮਾਮਲਾ ਉਨ੍ਹਾਂ ਦੇ ਹਰਿਦੁਆਰ 'ਚ ਰਹਿੰਦੇ ਰਿਸ਼ਤੇਦਾਰਾਂ ਦੇ ਪ੍ਰਮਾਣ ਦਾ ਨਹੀਂ, ਸਗੋਂ ਮ੍ਰਿਤਕ ਅਤੇ ਉਸ ਦੇ ਪਰਿਵਾਰ ਵਾਲਿਆਂ ਦੀ ਆਸਥਾ ਅਤੇ ਵਿਸ਼ਵਾਸ ਦਾ ਹੈ। ਬੇਸ਼ੱਕ ਪਾਕਿਸਤਾਨੀ ਹਿੰਦੂਆਂ ਦਾ ਨਿੱਜੀ ਤੌਰ 'ਤੇ ਹਰਿਦੁਆਰ ਨਾਲ ਕੋਈ ਸਬੰਧ ਨਾ ਹੋਵੇ, ਪਰ ਉਨ੍ਹਾਂ ਦੀਆਂ ਅਸਥੀਆਂ ਦਾ ਗੰਗਾ ਨਾਲ ਜੋ ਰਿਸ਼ਤਾ ਹੈ, ਉਸ ਲਈ ਕਿਸੇ ਪ੍ਰਮਾਣ-ਪੱਤਰ ਦੀ ਲੋੜ ਨਹੀਂ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ