Tue, 16 August 2022
Your Visitor Number :-   5844551
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਸ਼ਹੀਦ–ਏ–ਆਜ਼ਮ ਭਗਤ ਸਿੰਘ ਦੀ ਭੈਣ ਦਾ ਦੇਹਾਂਤ

Posted on:- 30-09-2014


ਚੰਡੀਗੜ੍ਹ :
ਸ਼ਹੀਦ ਭਗਤ ਸਿੰਘ ਦੀ ਛੋਟੀ ਭੈਣ ਪ੍ਰਕਾਸ਼ ਕੌਰ ਦਾ ਕੈਨੇਡਾ ਵਿਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੇ ਅੱਜ ਇੱਥੇ ਦਿੱਤੀ ਹੈ। ਪ੍ਰਕਾਸ਼ ਕੌਰ (96), ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦੀ ਇਕੋ ਇਕ ਜਿਊਂਦੀ ਮੈਂਬਰ ਸੀ। ਪ੍ਰਕਾਸ਼ ਕੌਰ ਟਰਾਂਟੋ ਵਿਚ ਰਹਿੰਦੀ ਸੀ। ਉਨ੍ਹਾਂ ਦੇ ਜਵਾਈ ਹਰਭਜਨ ਸਿੰਘ ਢੱਟ ਪੰਜਾਬ ਦੇ ਹੁਸ਼ਿਆਰਪੁਰ ਨੇੜੇ ਰਹਿੰਦੇ ਹਨ। ਹਰਭਜਨ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਕੌਰ ਨੇ ਐਤਵਾਰ ਨੂੰ ਆਖ਼ਰੀ ਸਾਹ ਲਿਆ। ਪ੍ਰਕਾਸ਼ ਨੇ ਆਪਣੇ ਜਵਾਈ ਦੇ ਭਰਾ ਕੁਲਜੀਤ ਸਿੰਘ ਢੱਟ ਦੀ ਫ਼ਰਜ਼ੀ ਪੁਲਿਸ ਮੁਕਾਬਲੇ ਵਿਚ ਹੱਤਿਆ ਦੇ ਮਾਮਲੇ ਨੂੰ ਚੁੱਕਿਆ ਸੀ। ਘਟਨਾ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਇਕ ਅਦਾਲਤ ਨੇ ਇਸ ਸਾਲ ਦੇ ਸ਼ੁਰੂਆਤ ਵਿਚ ਦੋਸ਼ੀ ਠਹਿਰਾਇਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ 107ਵੇਂ ਜਨਮ ਦਿਨ ਮੌਕੇ ਹੀ ਉਨ੍ਹਾਂ ਦੀ ਭੈਣ ਪ੍ਰਕਾਸ਼ ਕੌਰ ਦਾ ਦੇਹਾਂਤ ਹੋ ਗਿਆ। ਆਜ਼ਾਦੀ ਦੀ ਲੜਾਈ ਦੇ ਨਾਇਕ ਸਰਦਾਰ ਭਗਤ ਸਿੰਘ ਨੂੰ 23 ਮਾਰਚ 1931 ਨੂੰ ਲਾਹੌਰ ਵਿਚ ਫਾਂਸੀ ਦੇ ਦਿੱਤੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਕਾਸ਼ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ