Sun, 25 February 2024
Your Visitor Number :-   6868325
SuhisaverSuhisaver Suhisaver

ਜੰਗ-ਏ-ਆਜ਼ਾਦੀ ਯਾਦਗਾਰ ਦਾ ਨੀਂਹ ਪੱਥਰ ਸਮਾਰੋਹ ਹਫਤੇ ਲਈ ਅੱਗੇ ਪਾÎਇਆ

Posted on:- 30-09-2014

ਚੰਡੀਗੜ੍ਹ : ਸਰਕਾਰੀ ਤੌਰ 'ਤੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਜਲੰਧਰ ਦੇ ਨੇੜੇ ਕਰਤਾਰਪੁਰ ਵਿਖੇ ਬਣਾਈ ਜਾ ਰਹੀ ਜੰਗ-ਏ-ਆਜ਼ਾਦੀ  ਯਾਦਗਰ ਦਾ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਇਕ ਹਫਤਾ ਅਗੇ ਪਾਉਣ ਦਾ ਫੈਸਲਾ ਕੀਤਾ ਹੈ।  ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਇਹ ਯਾਦਗਰ 200 ਕਰੋੜ ਰੁਪਏ ਦੀ ਲਾਗਤ ਨਾਲ 25 ਏਕੜ ਰਕਬੇ 'ਤੇ ਉਸਾਰੀ ਜਾ ਰਹੀ ਹੈ।  

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਮਾਰੋਹ ਹੁਣ 12 ਅਕਤੂਬਰ ਦੀ ਥਾਂ 19 ਅਕਤੂਬਰ ਨੂੰ ਹੋਵੇਗਾ।  
ਇਸੇ ਦੌਰਾਨ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਥਾਨਕ ਪੰਜਾਬ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ, ਕੈਬਨਿਟ ਮੰਤਰੀਆਂ, ਮੁੱਖ  ਸੰਸਦੀ ਸਕੱਤਰਾਂ, ਵਿਧਾਇਕਾਂ, ਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਇਸ ਯਾਦਗਰ ਦੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਕੀਤੀਆਂ।  
ਬਠਿੰਡਾ, ਮਾਨਸਾ, ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਪਟਿਆਲਾ, ਐਸ.ਏ.ਐਸ ਨਗਰ, ਰੂਪਨਗਰ, ਮੋਗਾ, ਬਰਨਾਲਾ ਅਤੇ ਸੰਗਰੂਰ ਜ਼ਿਲਿਆਂ ਦੇ ਆਗੂਆਂ ਦੇ ਨਾਲ ਵਿਚਾਰ ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਇਸ ਨੀਂਹ ਪੱਥਰ ਸਮਾਰੋਹ ਦੇ ਮੌਕੇ ਸੂਬੇ ਭਰ ਤੋਂ ਲੋਕਾਂ ਦੀ ਵੱਧ ਤੋਂ ਵੱਧ ਸਮੂਲੀਅਤ ਯਕੀਨੀ ਬਨਾਉਣ ਲਈ ਆਖਿਆ ਹੈ ਤਾਂ ਜੋ ਇਹ ਸਮਾਰੋਹ ਯਾਦਗਰੀ ਬਣ ਸਕੇ।  ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ, ਭਾਜਪਾ ਦੇ ਆਗੂਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਇਤਿਹਾਸਕ ਮੌਕੇ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਇਸ ਸਮਾਰੋਹ ਦਾ ਹਿੱਸਾ ਬਨਾਉਣ ਲਈ ਆਖਿਆ।  
ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਰ ਬ੍ਰਿਟਿਸ਼ ਸਾਮਰਾਜ ਦੇ ਸਿਕੰਜੇ ਵਿਚੋਂ ਸਾਡੀ ਮਾਂ ਭੂੰਮੀ ਨੂੰ ਆਜ਼ਾਦ ਕਰਵਾਉਣ ਵਾਲੇ ਸਾਡੇ ਪੁਰਖਿਆਂ ਦੀ ਵਚਨਬੱਧਤਾ ਅਤੇ ਅਣਥੱਕ ਸੰਘਰਸ਼ ਦਾ ਪ੍ਰਗਟਾਵਾ ਕਰੇਗੀ।  ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਯਾਦਗਰ ਭਵਿੱਖੀ ਪੀੜੀਆਂ ਵਿਚ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਦਾ ਕਾਰਜ ਕਰੇਗੀ।  ਉਨ੍ਹਾਂ ਨੇ ਲੋਕਾਂ ਨੂੰ ਇਸ ਸਮਾਰੋਹ ਵਿੱਚ ਭਾਰੀ ਉਤਸਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਰਾਸ਼ਟਰਵਾਦ ਤੇ ਦੇਸ਼ ਭਗਤੀ ਦੀ ਭਾਵਨਾ ਦਾ ਪ੍ਰਗਟਾਵਾ ਕਰਨ ਲਈ ਕਿਹਾ।  ਮੁੱਖ ਮੰਤਰੀ ਨੇ ਇਸ ਸਮਾਰੋਹ ਦੇ ਪ੍ਰਬੰਧਾਂ ਦੀ ਸਮੂਚੀ ਨਿਗਰਾਨੀ ਦੇ ਵਾਸਤੇ ਪਹਿਲਾਂ ਹੀ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਤੇ ਵਿਸ਼ੇਸ ਪ੍ਰਮੁੱਖ ਸਕੱਤਰ  ਕੇ.ਜੇ.ਐਸ.ਚੀਮਾ ਦੀ ਡਿਊਟੀ ਲਗਾਈ ਹੈ ਤਾਂ ਜੋ ਲੋਕਾਂ ਦਾ ਬਿਨ੍ਹਾਂ ਕਿਸੇ ਦਿੱਕਤ ਤੋਂ ਸਮਾਰੋਹ ਵਾਲੇ ਸਥਾਨ ਤੇ ਪਹੁੰਚਣਾ ਯਕੀਨੀ ਬਨਾਇਆ ਜਾ ਸਕੇ।  
ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ, ਕੈਬਨਿਟ ਮੰਤਰੀ  ਮਦਨ ਮੋਹਨ ਮਿਤਲ,  ਜਨਮੇਜ਼ਾ ਸਿੰਘ ਸੇਖੋਂ,  ਸਿਕੰਦਰ ਸਿੰਘ ਮਲੂਕਾ,  ਸੁਰਜੀਤ ਸਿੰਘ ਰਖੜਾ, ਡਾ: ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ  ਐਨ.ਕੇ.ਸ਼ਰਮਾ, ਸੰਤ ਬਲਬੀਰ ਸਿੰਘ ਘੁਣਸ,  ਪ੍ਰਕਾਸ਼ ਚੰਦ ਗਰਗ, ਵਿਧਾਇਕ  ਹਰੀ ਸਿੰਘ ਜੀਰਾ,  ਜੀਤ ਮੋਹਿੰਦਰ ਸਿੰਘ ਸਿੱਧੂ,  ਸਰੂਪ ਚੰਦ ਸਿੰਗਲਾ, ਰੋਪੜ, ਮੋਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਫਰੀਦਕੋਟ ਜ਼ਿਲਿਆਂ ਦੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸੀਨੀਅਰ ਆਗੂ ਤੇ ਇਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਮੌਜੂਦ ਸਨ।

Comments

Security Code (required)Can't read the image? click here to refresh.

Name (required)

Leave a comment... (required)

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ