Wed, 27 October 2021
Your Visitor Number :-   5273582
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਮੇਰਾ ਜਨਤਕ ਜੀਵਨ ਅੱਗ ਦੇ ਇੱਕ ਦਰਿਆ 'ਚ ਤੈਰਨ ਜਿਹਾ : ਜੈਲਲਿਤਾ

Posted on:- 19-10-2014

ਨਵੀਂ ਦਿੱਲੀ : ਆਮਦਨ ਦੇ ਸਰੋਤਾਂ ਤੋਂ ਵਧ  ਜਾਇਦਾਦ ਦੇ ਮਾਮਲੇ ਵਿੱਚ 21 ਦਿਨ ਜੇਲ੍ਹ 'ਚ ਰਹਿਣ ਤੋਂ ਬਾਅਦ ਬਾਹਰ ਆਈ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਅਤੇ ਅੰਨਾ ਦਰਾਮੁਕ ਦੀ ਮੁਖੀ ਜੈਲਲਿਤਾ ਨੇ ਆਪਣੇ ਪਹਿਲੇ ਬਿਆਨ ਵਿੱਚ ਕਿਹਾ ''ਮੇਰਾ ਜਨਤਕ ਜੀਵਨ ਅੱਗ ਦੇ ਇੱਕ ਦਰਿਆ 'ਚ ਤੈਰਨ ਜਿਹਾ ਹੈ।'' ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੂਰੇ ਸੂਬੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਅਜਿਹਾ ਲੱਗ ਰਿਹਾ ਹੈ, ਜਿਵੇਂ ਤਾਮਿਲਨਾਡੂ ਵਿੱਚ ਕੁਝ ਦਿਨ ਪਹਿਲਾਂ ਹੀ ਦਿਵਾਲੀ ਮਨਾਈ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਬੰਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਜੈਲਲਿਤਾ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਰਿਹਾਈ ਦਾ ਹੁਕਮ ਵਿਸ਼ੇਸ਼ ਜੱਜ ਜਾਨ ਮਾਇਕਲ ਡੀ ਕੁਨਹਾ ਨੇ ਦਿੱਤਾ ਸੀ। ਇਸ ਲਈ ਜੈਲਲਿਤਾ ਤੋਂ ਦੋ ਕਰੋੜ ਰੁਪਏ ਦਾ ਜ਼ਮਾਨਤੀ ਬਾਂਡ ਭਰਾਇਆ ਗਿਆ ਸੀ। ਜੈਲਲਿਤਾ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ 'ਤੇ ਆਤਮ ਹੱਤਿਆ ਕਰਨ ਵਾਲੇ 193 ਲੋਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਅਤੇ ਆਤਮ ਹੱਤਿਆ ਦਾ ਯਤਨ ਕਰਨ ਵਾਲੇ 3 ਲੋਕਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਐਲਾਨ ਕੀਤਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ