Tue, 27 July 2021
Your Visitor Number :-   5113824
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਰੇਲਵੇ ਬੋਰਡ ਅਫ਼ਸਰ ਦੇ ਘਰੋਂ ਨਾਲੀ 'ਚੋਂ ਮਿਲੇ 10 ਲੱਖ ਰੁਪਏ

Posted on:- 25-10-2014

ਨਵੀਂ ਦਿੱਲੀ/ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਰੇਲਵੇ ਬੋਰਡ ਦੇ ਅਫ਼ਸਰ ਰਵੀ ਮੋਹਨ ਸ਼ਰਮਾ ਦੀ ਰਿਹਾਇਸ਼ ਕੋਲੋਂ  ਨਾਲੀ ਵਿੱਚੋਂ ਸੀਬੀਆਈ ਨੇ 10 ਲੱਖ ਰੁਪਏ ਬਰਾਮਦ ਕੀਤੇ ਹਨ। ਸੀਬੀਆਈ ਨੇ ਰਿਸ਼ਵਤ ਦੇਣ ਵਾਲੇ  ਟੂਰ ਅਪਰੇਟਰ ਰਜੇਸ਼ ਚੰਪਕ ਲਾਲ ਜੋਧਾਨੀ ਅਤੇ ਕੋਲੀਨ ਕੁਮਾਰ ਪਾਲ ਸ਼ਾਹ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ਰਮਾ ਨੂੰ ਚਾਰ ਦਿਨਾਂ ਦੀ ਪੁਲਿਸ  ਹਿਰਾਸਤ 'ਚ ਭੇਜ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਦੀ ਟੀਮ ਜਦੋਂ 22 ਅਕਤੂਬਰ ਨੂੰ 5 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ  ਸ਼ਰਮਾ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਖ਼ਤਰੇ ਨੂੰ ਭਾਂਪ ਲਿਆ ਸੀ। ਜਦੋਂ ਤੱਕ ਸੀਬੀਆਈ ਦੇ ਅਧਿਕਾਰੀ ਉਨ੍ਹਾਂ ਨੂੰ ਰੋਕਦੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਰੁਪਏ ਦੀਆਂ ਥੱਦੀਆਂ ਨਾਲੀ ਵਿੱਚ ਰੋੜ ਦਿੱਤੀਆਂ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀ ਮਜ਼ਦੂਰਾਂ ਦੇ ਨਾਲ ਹਾਲੇ ਵੀ ਲੱਗੇ ਹੋਏ ਹਨ ਅਤੇ ਉਹ ਸੀਵਰੇਜ ਵਾਲੀ ਨਾਲੀ ਦੀ ਖੁਦਾਈ ਕਰਵਾ ਰਹੇ ਹਨ

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ