Wed, 01 February 2023
Your Visitor Number :-   6173059
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਲਿਬਰੇਸ਼ਨ ਵਲੋਂ ਸੁਧੀਰ ਸੂਰੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

Posted on:- 08-07-2020

ਸੀਪੀਆਈ (ਐਮਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨਾਂ ਦੇ ਇਕ ਘੋਰ ਫਿਰਕੂ ਤੇ ਭੜਕਾਊ ਅਨਸਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਜੋ ਪੰਜਾਬ ਵਿੱਚ ਕਿਸੇ ਗਿਣੀ ਮਿਥੀ ਸਾਜ਼ਿਸ਼ ਤਹਿਤ ਸਿੱਖ ਭਾਈਚਾਰੇ ਨੂੰ ਭੜਕਾਉਣ ਅਤੇ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
          
ਲਿਬਰੇਸ਼ਨ ਦੀ ਪੰਜਾਬ ਇਕਾਈ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਅਤੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਵਲੋਂ ਇਥੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਵੈ ਘੋਸਿਤ ਹਿੰਦੂ ਨੇਤਾ ਨੇ ਸੋਸ਼ਲ ਮੀਡੀਏ ਉਤੇ ਪਾਈ ਅਪਣੀ ਇਕ ਵੀਡੀਓ ਵਿੱਚ ਸਿੱਖ ਭਾਈਚਾਰੇ, ਪੰਜਾਬੀ ਔਰਤਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਅਜਿਹੀਆਂ ਗੱਲਾਂ ਕੀਤੀਆਂ ਹਨ, ਜਿਸ ਨੂੰ ਕੋਈ ਵੀ ਸਭਿਅਕ ਵਿਅਕਤੀ ਨਾ ਸੁਣ ਸਕਦਾ ਹੈ ਅਤੇ ਨਾ ਸਹਿਣ ਕਰ ਸਕਦਾ ਹੈ।

ਇਹ ਵਿਅਕਤੀ ਇਉਂ ਗੱਲ ਕਰਦਾ ਹੈ, ਜਿਵੇਂ ਪੰਜਾਬ ਜਾਂ ਹਿੰਦੋਸਤਾਨ ਇਸ ਦੇ ਪਿਉ ਦੀ ਜਾਗੀਰ ਹੋਵੇ ਅਤੇ ਸਿੱਖ, ਮਜ਼ਦੂਰ ਜਾਂ ਹੋਰ ਘੱਟ ਗਿਣਤੀਆਂ ਦੀ ਹੈਸੀਅਤ ਇਥੇ ਸਿਰਫ ਤਰਸ ਦੇ ਆਧਾਰ 'ਤੇ ਰਹਿ ਰਹੇ ਲਾਚਾਰ ਲੋਕਾਂ ਵਰਗੀ ਹੋਵੇ। ਪਰ ਉਸ ਨੂੰ ਅਪਣੇ ਦਿਮਾਗ਼ ਵਿਚੋਂ ਇਹ ਭਰਮ ਕੱਢ ਦੇਣਾ ਚਾਹੀਦਾ ਹੈ। ਜਿੰਨਾਂ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜ ਤੋਂ ਆਜ਼ਾਦ ਕਰਵਾਉਣ ਲਈ ਅਥਾਹ ਕੁਰਬਾਨੀਆਂ ਕੀਤੀਆਂ ਹਨ, ਉਹ ਇਥੇ ਮਾਣ ਇਜ਼ਤ ਨਾਲ ਰਹਿਣਾ ਅਤੇ ਇਹੋ ਜਹੇ ਬੜਬੋਲਿਆਂ ਨੂੰ ਉਨ੍ਹਾਂ ਦੀ ਔਕਾਤ ਦਸਣਾ ਵੀ ਜਾਣਦੇ ਹਨ ।
          
ਲਿਬਰੇਸ਼ਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਸਰਕਾਰ ਸੂਬੇ ਵਿੱਚ ਅਮਨ ਤੇ ਭਾਈਚਾਰਕ ਸਦਭਾਵਨਾ ਕਾਇਮ ਰੱਖਣਾ ਚਾਹੁੰਦੀ ਹੈ, ਤਾਂ ਉਸ ਨੂੰ ਸੂਬੇ ਵਿੱਚ ਸੰਘ-ਬੀਜੇਪੀ ਦੀਆਂ ਫਿਰਕੂ ਚਾਲਾਂ ਨੂੰ ਅਮਲੀ ਰੂਪ ਦੇ ਰਹੇ ਇਸ ਵਿਅਕਤੀ ਨੂੰ ਤੁਰੰਤ ਧਾਰਾ 295 - ਏ ਅਧੀਨ ਗ੍ਰਿਫਤਾਰ ਕਰਕੇ ਪੂਰੀ ਸਾਜਿਸ਼ ਦੀ ਡੂੰਘਾਈ ਤੱਕ ਪੜਤਾਲ ਕਰਨੀ ਚਾਹੀਦੀ ਹੈ। ਅਗਰ ਸਰਕਾਰ ਅਜਿਹਾ ਨਹੀੰ ਕਰਦੀ , ਤਾਂ ਸੂਬੇ ਦੀ ਇਨਸਾਫ ਪਸੰਦ ਜਨਤਾ ਇਸ ਬੁਰਸ਼ਾਗਰਦ ਦੇ ਖਿਲਾਫ ਸਿੱਧੀ ਕਾਰਵਾਈ ਕਰਨ ਲਈ ਵੀ ਮਜ਼ਬੂਰ ਹੋ ਸਕਦੀ ਹੈ।

Comments

Security Code (required)Can't read the image? click here to refresh.

Name (required)

Leave a comment... (required)

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ