Sat, 13 July 2024
Your Visitor Number :-   7183056
SuhisaverSuhisaver Suhisaver

14 ਸਤੰਬਰ ਨੂੰ ਦੇਸ਼-ਵਿਆਪੀ ਸੱਦੇ 'ਤੇ ਰੋਸ-ਮੁਜ਼ਾਹਰੇ ਕਰਨਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ

Posted on:- 01-09-2020

suhisaver

ਸੰਗਰੂਰ : 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦੇ ਸ਼ੁਰੂਆਤੀ ਦਿਨ ਦੇਸ਼ ਭਰ ਦੀਆਂ ਕਰੀਬ 250 ਜਥੇਬੰਦੀਆਂ ਦੀ ਸਾਂਝੀ 'ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ' ਵੱਲੋਂ ਰੋਸ-ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ 'ਚ ਸ਼ਾਮਿਲ ਪੰਜਾਬ ਦੀਆਂ  10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ  ਦੀ ਮੀਟਿੰਗ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ।

 ਮੀਟਿੰਗ ਉਪਰੰਤ ਕਾਰਵਾਈ ਸਾਂਝੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਸੂਬਾ-ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪਾਰਲੀਮੈਂਟ ਦੇ ਸੈਸ਼ਨ ਦੇ ਪਹਿਲੇ ਦਿਨ 14 ਸਤੰਬਰ ਨੂੰ ਪਾਰਲੀਮੈਂਟ ਦੇ ਸਾਹਮਣੇ ਕੌਮੀ ਵਰਕਿੰਗ ਗਰੁੱਪ ਦੀ ਅਗਵਾਈ 'ਚ ਕਿਸਾਨ ਸੰਕੇਤਕ ਰੋਸ-ਮੁਜ਼ਾਹਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ 5 ਥਾਵਾਂ ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆ ਜਾਣਗੀਆਂ ਅਤੇ 3 ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਸਾਂ ਅਤੇ ਬਿਜਲੀ (ਸੋਧ )ਬਿੱਲ ਵਿਰੁੱਧ ਮਤਾ ਪਾਸ ਕਰਨ ਨੂੰ ਕਿਸਾਨ ਸੰਘਰਸ਼ ਦੀ ਅੰਸ਼ਕ-ਜਿੱਤ ਕਰਾਰ ਦਿੱਤਾ, ਜੋ ਕਿ 27 ਜੁਲਾਈ ਅਤੇ 10 ਅਗਸਤ ਨੂੰ ਕੀਤੇ ਵਿਰੋਧ-ਪ੍ਰਦਰਸ਼ਨਾਂ ਦਾ ਸਿੱਟਾ ਹੈ। ਉਹਨਾਂ ਦੱਸਿਆ ਕਿ ਮੋਦੀ-ਸਰਕਾਰ ਸਰਕਾਰੀ ਖ੍ਰੀਦ ਤੋਂ ਭੱਜ ਰਹੀ ਹੈ ਅਤੇ ਅਕਾਲੀ-ਭਾਜਪਾ ਆਗੂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਕਿਉਂਕਿ ਜੋ ਗਿੱਦੜ-ਚਿੱਠੀ ਸੁਖਬੀਰ ਸਿੰਘ ਬਾਦਲ ਘੁਮਾ ਰਹੇ ਹਨ, ਉਸ 'ਚ ਇਹ ਸਪੱਸ਼ਟ ਹੈ ਕਿ ਖ੍ਰੀਦ ਦੀ ਜਿੰਮੇਵਾਰੀ ਰਾਜ-ਸਰਕਾਰਾਂ 'ਤੇ ਪਾਈ ਜਾ ਰਹੀ ਹੈ ਅਤੇ ਨਿੱਜੀ-ਖੇਤਰ ਦੀਆਂ ਕੰਪਨੀਆਂ ਨੂੰ ਬਿਨਾਂ ਰੋਕ-ਟੋਕ ਤੋਂ ਜਿਣਸਾਂ ਦੀ ਖ੍ਰੀਦ ਸਬੰਧੀ ਖੁੱਲ੍ਹ ਦਿੱਤੀ ਗਈ ਹੈ। ਉਹਨਾਂ ਜਥੇਬੰਦੀਆ ਵੱਲੋਂ ਚਿਤਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਫੌਰੀ ਤੌਰ 'ਤੇ ਸੀ ਸੀ ਐਲ ਜਾਰੀ ਕਰੇ। ਸਰਕਾਰੀ ਖਰੀਦ ਲੇਟ ਹੋਣ ਦੀ ਸੂਰਤ ਵਿੱਚ , ਆਰਡੀਨੈਸ ਰੱਦ ਕਰਵਾਉਣ ਅਤੇ ਬਿਜਲੀ (ਸੋਧ)ਬਿੱਲ ਦੀ ਵਾਪਸੀ ਲਈ, ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਲੈਣ, ਅਤੇ ਕਰਜ਼ਾ ਮੁਆਫੀ ਆਦਿ ਮੰਗਾਂ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ, ਜਿਸਦੀ ਤਿਆਰੀ ਕੇਂਦਰ ਸਰਕਾਰ ਨੂੰ 14 ਸਤੰਬਰ ਨੂੰ ਹੋਣ ਵਾਲੀਆਂ ਵਿਸ਼ਾਲ-ਰੈਲੀਆਂ 'ਚ ਦਿਖ ਜਾਵੇਗੀ।

ਮੀਟਿੰਗ ਵਿੱਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ,  ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਆਗੂ ਹਰਮੇਸ਼ ਸਿੰਘ ਢੇਸੀ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ,   ਭਾਰਤੀ ਕਿਸਾਨ ਯੂਨੀਅਨ-ਕਰਾਂਤੀਕਾਰੀ ਦੇ ਪ੍ਰਧਾਨ ਡਾ. ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ, ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਨਿਰਵੈਲ ਸਿੰਘ ਡਾਲੇਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਚਮਕੌਰ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਇੰਦਰਜੀਤ ਕੋਟ ਬੁੱਢਾ, ਹਰਜੀਤ ਰਵੀ ਆਦਿ ਆਗੂਆਂ ਨੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਜਥੇਬੰਦੀਆਂ ਕੇਂਦਰ ਸਰਕਾਰ ਦੀਆਂ ਕਿਸਾਨੀ-ਮਾਰੂ ਨੀਤੀਆਂ ਦਾ ਮੂੰਹ-ਤੋੜ ਜਵਾਬ ਦੇਣਗੀਆਂ।

ਜਾਰੀ ਕਰਤਾ :  ਜਗਮੋਹਨ ਸਿੰਘ

Comments

WsuTI

Meds information. Short-Term Effects. <a href="https://viagra4u.top">where buy viagra prices</a> in US. All information about medicine. Read now. <a href=https://www.stefanolotumolo.com/petra-visitare-la-perla-della-giordania-beduini/#comment-472>Some what you want to know about meds.</a> <a href=http://www.rlparker.com/Forum/posts/505922.html>Some trends of drug</a> <a href=http://altalena.site/product/mutan-its-true/#comment-3421>All news about medicine.</a> 1da87_6

Security Code (required)Can't read the image? click here to refresh.

Name (required)

Leave a comment... (required)

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ