Wed, 24 April 2024
Your Visitor Number :-   6996851
SuhisaverSuhisaver Suhisaver

30 ਕਿਸਾਨ-ਜਥੇਬੰਦੀਆਂ ਵੱਲੋਂ ਪੱਕੇ-ਮੋਰਚਿਆਂ ਦਾ 47ਵਾਂ ਦਿਨ : ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ 105ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ

Posted on:- 16-11-2020

suhisaver

ਚੰਡੀਗੜ੍ਹ : 30 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਪੱਕੇ-ਮੋਰਚਿਆਂ ਦਾ 47ਵਾਂ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ ਸੁਰ ਸਿੰਘ, ਬਖਸ਼ੀਸ ਸਿੰਘ, ਸੁਰੈਣ ਸਿੰਘ ਵੱਡਾ, ਸੁਰੈਣ ਸਿੰਘ ਛੋਟਾ(ਤਿੰਨੇ ਗਿੱਲਵਾਲੀ, ਅੰਮ੍ਰਿਤਸਰ) , ਭਾਈ ਹਰਨਾਮ ਸਿੰਘ ਸਿਆਲਕੋਟ, ਜਿਹਨਾਂ ਨੂੰ ਅੰਗਰੇਜ਼ ਹਕੂਮਤ ਵੱਲੋਂ 16 ਨਵੰਬਰ, 1915 ਨੂੰ ਸੈਂਟਰਲ ਜੇਲ੍ਹ ਲਾਹੌਰ ਵਿੱਚ ਫਾਂਸੀ ਦਿੱਤੀ ਗਈ ਸੀ, ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਕੀਤਾ ਗਿਆ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਕਿਸਾਨ-ਜਥੇਬੰਦੀਆਂ ਵੱਲੋਂ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਕਰਵਾਈ ਗਈ। ਟੋਲ-ਪਲਾਜ਼ਿਆਂ, ਰੇਲਵੇ-ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲੱਗੇ ਧਰਨਿਆਂ 'ਚੋਂ ਕਾਫੀ ਥਾਵਾਂ 'ਤੇ ਸਟੇਜ ਵੀ ਕਿਸਾਨ ਨੌਜਵਾਨਾਂ ਨੇ ਸੰਭਾਲੀ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਸਮੇਤ ਹਜ਼ਾਰਾਂ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਅਤੇ ਚੰਗੀ ਜ਼ਿੰਦਗੀ ਜਿਊਣ ਦੇ ਸੁਪਨੇ ਲੈ ਕੇ ਵਿਦੇਸ਼ੀਂ ਗਏ ਸਨ। ਜਦੋਂ ਸਰਾਭੇ ਵਰਗੇ ਨੌਜਵਾਨਾਂ ਨੂੰ ਗੁਲਾਮ ਭਾਰਤੀਆਂ ਨਾਲ ਬਾਹਰਲੇ ਮੁਲਕਾਂ ਵਿੱਚ ਕੀਤੇ ਜਾਂਦੇ ਵਿਤਕਰੇ ਅਤੇ ਆਪਣੇ ਮੁਲਕ ਅੰਦਰ ਬਰਤਾਨਵੀ ਸਾਮਰਾਜੀਆਂ ਵੱਲੋਂ ਕੀਤੇ ਜਾਂਦੇ ਅਤਿ ਘਿਨਾਉਣੇ ਜ਼ਬਰ ਸਬੰਧੀ ਪਤਾ ਲੱਗਿਆਂ ਤਾਂ ਉਹ ਚੰਗੀ ਜ਼ਿੰਦਗੀ ਜਿਊਣ ਦੀ ਝਾਕ ਛੱਡ ਆਪਣੇ ਮੁਲਕ ਦੀ ਆਜ਼ਾਦੀ ਲਈ ਗ਼ਦਰ ਪਾਰਟੀ ਦੀ ਅਗਵਾਈ ਹੇਠ ਹਜ਼ਾਰਾਂ ਭਾਰਤੀਆਂ ਨੇ ਆਪਣੇ ਪਿਆਰੇ ਮੁਲਕ ਦੀ ਹਕੀਕੀ ਆਜ਼ਾਦੀ ਦੀ ਤਾਂਘ ਲੈਕੇ ਵਤਨ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ।

ਰਤਾਰ ਸਿੰਘ ਸਰਾਭਾ ਚਿੰਤਨਸ਼ੀਲ ਨੌਜਵਾਨ ਸੀ, ਜਿਸ ਦੀ ਫੋਟੋ ਸ਼ਹੀਦ ਭਗਤ ਸਿੰਘ ਹਮੇਸ਼ਾ ਆਪਣੇ ਕੋਲ ਰੱਖਦਾ ਸੀ, ਉਹ ਤਾਂ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਆਦਰਸ਼ ਮੰਨਦਾ ਸੀ।  ਗ਼ਦਰ ਲਹਿਰ ਦੇ ਸ਼ਹੀਦ ਜਿਸ ਆਜ਼ਾਦੀ ਲਈ ਜੂਝੇ ਸਨ, ਇਹ ਆਜ਼ਾਦੀ ਭਲ਼ੇ ਹੀ ਨਹੀਂ ਆਈ, ਪਰ ਜੋ ਇਤਿਹਾਸ ਦਾ ਸੁਨਿਹਰੀ ਪੰਨਾ ਬਾਬਾ ਸੋਹਣ ਸਿੰਘ ਭਕਨਾ ਦੀ ਅਗਵਾਈ 'ਚ ਚੱਲੀ ਗ਼ਦਰ ਲਹਿਰ ਦੇ ਹਿੱਸੇ ਆਇਆ, ਉਹ ਸਦੀਆਂ ਤੱਕ ਨੌਜਵਾਨਾਂ ਸਮੇਤ ਕਿਰਤੀ ਕਿਸਾਨਾਂ ਸਮੇਤ ਹੋਰਨਾਂ ਮਿਹਨਤਕਸ਼ ਲੋਕਾਂ ਲਈ ਪ੍ਰੇਰਨਾ ਸ੍ਰੋਤ ਬਣਿਆ ਰਹੇਗਾ। ਨੌਜਵਾਨ ਕਿਸਾਨ ਆਗੂਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਾਲੇ-ਕਾਨੂੰਨਾਂ ਖਿਲਾਫ ਚੱਲ ਰਹੇ ਸਾਂਝੇ ਸੰਘਰਸ਼ ਵਿੱਚ ਔਰਤਾਂ, ਮਰਦਾਂ ਤੇ ਨੌਜਵਾਨਾਂ ਦੀ ਗਿਣਤੀ ਨਵਾਂ ਇਤਿਹਾਸ ਸਿਰਜ ਰਹੀ ਹੈ। ਨੌਜਵਾਨ ਕਿਸਾਨਾਂ ਅਤੇ ਔਰਤਾਂ ਦੀ ਜਥੇਬੰਦ ਤਾਕਤ ਮੋਦੀ ਹਕੂਮਤ ਦੇ ਸਾਰੇ ਭਰਮ ਭੁਲੇਖੇ ਕੱਢ ਦੇਵੇਗੀ।

 

26-27 ਨਵੰਬਰ ਦੇ ਇਤਿਹਾਸਕ ਦਿੱਲੀ ਕਿਸਾਨ ਮਾਰਚ ਵਿੱਚ ਹਜ਼ਾਰਾਂ ਨੌਜਵਾਨਾਂ ਕਿਸਾਨ ਔਰਤਾਂ ਦੇ ਕਾਫਲੇ ਸ਼ਾਮਿਲ ਹੋਕੇ ਨਵਾਂ ਇਤਿਹਾਸ ਸਿਰਜਣਗੇ। ਨੌਜਵਾਨ ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨ ਕਿਸਾਨ ਸ਼ਹੀਦ ਸਰਾਭੇ ਹੋਰਾਂ ਦੇ ਅਧੂਰੇ ਕਾਰਜ , ਲੁੱਟ ਰਹਿਤ ਸਮਾਜ ਦੀ ਸਿਰਜਣਾ ਦੇ ਸੰਕਲਪ ਦੀ ਸਿਰਜਣਾ (ਆਜ਼ਾਦੀ, ਬਰਾਬਰੀ, ਸਾਂਝੀਵਾਲਤਾ, ਭਾਈਚਾਰਕ ਸਾਂਝ) ਨੂੰ ਪੂਰਾ ਕਰਨ ਲਈ ਅੱਗੇ ਆਉਣ।  ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਭਲਕੇ 18 ਨਵੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ 30 ਕਿਸਾਨ-ਜਥੇਬੰਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ 13 ਨਵੰਬਰ ਨੂੰ ਹੋਈ ਮੀਟਿੰਗ ਦਾ ਰਿਵਿਊ ਕਰਦਿਆਂ ਸੰਘਰਸ਼ ਸਬੰਧੀ ਵਿਉਂਤਬੰਦੀ ਕਰਨਗੀਆਂ ਅਤੇ 26-27 ਨਵੰਬਰ ਨੂੰ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਕੀਤੇ ਜਾਣ ਇਕੱਠ ਸਬੰਧੀ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੀਆਂ।  

Comments

Security Code (required)Can't read the image? click here to refresh.

Name (required)

Leave a comment... (required)

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ