Tue, 20 August 2019
Your Visitor Number :-   1790833
SuhisaverSuhisaver Suhisaver
ਰਵੀ ਸ਼ਾਸਤਰੀ ਮੁੜ ਤੋਂ ਬਣੇ ਭਾਰਤੀ ਕ੍ਰਿਕਟ ਟੀਮ ਦੇ ਕੋਚ               ਜੰਮੂ-ਕਸ਼ਮੀਰ ਦੀ ਵੰਡ ਖਿਲਾਫ ਖੱਬੀਆਂ ਪਾਰਟੀਆਂ ਵੱਲੋਂ ਦਿੱਲੀ 'ਚ ਮਾਰਚ, ਪੰਜਾਬ 'ਚ ਪ੍ਰਦਰਸ਼ਨ              

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜਾਂਗੇ : ਮਾਇਆਵਤੀ

Posted on:- 18-8-2014

ਨਵੀਂ ਦਿੱਲੀ :

ਲੋਕ ਸਭਾ ਚੋਣਾਂ ਵਿੱਚ ਖ਼ਾਤਾ ਖੋਲ੍ਹਣ ਵਿੱਚ ਨਾਕਾਮ ਰਹੀ ਬਸਪਾ ਦੀ ਮੁਖੀ ਮਾਇਆਵਤੀ ਨੇ ਇਸ ਸਾਲ ਹੋਣ ਵਾਲੀਆਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜਨ ਦਾ ਮਨ ਬਣਾ ਲਿਆ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ ਵੱਲੋਂ ਗੱਠਜੋੜ ਦੀ ਪੇਸ਼ਕਸ਼ ਹੋਣ ਦੇ ਬਾਵਜੂਦ ਬਸਪਾ ਨੇ ਮਹਾਰਾਸ਼ਟਰ ਵਿੱਚ ਆਪਣੇ ਬਲਬੁੱਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ ਕਾਂਗਰਸ ਦੇ ਸਾਬਕਾ ਸਾਂਸਦ ਅਰਵਿੰਦ ਸ਼ਰਮਾ ਨੂੰ ਬਸਪਾ ਵੱਲੋਂ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਗਿਆ ਹੈ।

ਮਾਇਆਵਤੀ ਨੇ ਕਿਹਾ ਕਿ ਅਰਵਿੰਦ ਸ਼ਰਮਾ ਨੂੰ ਬਸਪਾ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਵੇਗਾ। ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਨੇ ਸ਼ਰਦ ਯਾਦਵ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸਾਡੀ ਪਾਰਟੀ ਆਗਾਮੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲੇ ਹੀ ਮੈਦਾਨ ਵਿੱਚ ਉਤਰੇਗੀ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ