Fri, 18 October 2019
Your Visitor Number :-   1832193
SuhisaverSuhisaver Suhisaver
ਨੋਬਲ ਪੁਰਸਕਾਰਾਂ ਦਾ ਐਲਾਨ               ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਲਿਆ ਹਲਫ਼              

ਕੇਰਲ ਦੀ ਰਾਜਪਾਲ ਸ਼ੀਲਾ ਦੀਕਸ਼ਤ ਵੱਲੋਂ ਅਸਤੀਫ਼ਾ

Posted on:- 26-08-2014

ਨਵੀਂ ਦਿੱਲੀ : ਸ਼ੀਲਾ ਦੀਕਸ਼ਤ ਨੇ ਕੇਰਲ ਦੇ ਰਾਜਪਾਲ ਵਜੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਾਲ ਮਈ ਮਹੀਨੇ ਵਿੱਚ ਐਨਡੀਏ ਸਰਕਾਰ ਦੇ  ਸੱਤਾ ਵਿੱਚ ਆਉਣ ਤੋਂ ਬਾਅਦ ਉਹ ਯੂਪੀਏ ਸਰਕਾਰ ਦੁਆਰਾ ਨਿਯੁਕਤ  8ਵੇਂ ਰਾਜਪਾਲ ਹਨ, ਜਿਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 76 ਸਾਲਾ ਸ਼ੀਲਾ ਦੀਕਸ਼ਤ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਬੀਤੇ ਕੱਲ੍ਹ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ ਰਾਸ਼ਟਰਪਤੀ ਸਕੱਤਰੇਤ ਨੇ ਉਨ੍ਹਾਂ ਦੇ  ਅਸਤੀਫ਼ੇ ਨੂੰ ਜ਼ਰੂਰੀ ਕਦਮ ਚੁੱਕਣ ਲਈ ਕੇਂਦਰੀ ਗ੍ਰਹਿ ਮੰਤਰਾਲਾ ਕੋਲ ਭੇਜ ਦਿੱਤਾ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ''ਮੈਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਇਸ 'ਤੇ ਟਿੱਪਣੀ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਅਸਤੀਫ਼ਾ ਸਵੀਕਾਰ ਕੀਤੇ ਜਾਣ ਤੋਂ ਬਾਅਦ ਉਹ ਇਸ ਮੁੱਦੇ 'ਤੇ ਕੁਝ ਬੋਲਣਗੇ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ