Tue, 21 May 2019
Your Visitor Number :-   1706038
SuhisaverSuhisaver Suhisaver
ਪੱਛਮੀ ਬੰਗਾਲ ਦੇ 9 ਲੋਕ ਸਭਾ ਹਲਕਿਆਂ 'ਚ ਚੋਣ ਕਮਿਸ਼ਨ ਨੇ ਪ੍ਰਚਾਰ 'ਤੇ ਲਗਾਈ ਪਾਬੰਦੀ               ਪਾਕਿਸਤਾਨ ਨੇ ਜਾਰੀ ਕੀਤੀਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਤਾਜ਼ਾ ਤਸਵੀਰਾਂ              

ਦਿੱਲੀ 'ਚ ਭਾਜਪਾ ਵੱਲੋਂ ਸਰਕਾਰ ਬਣਾਉਣ ਸਬੰਧੀ ਤਿਆਰੀਆਂ ਸ਼ੁਰੂ

Posted on:- 05-09-2014

ਨਵੀਂ ਦਿੱਲੀ : ਦਿੱਲੀ ਵਿੱਚ ਬਿਨਾਂ ਚੋਣਾਂ ਭਾਜਪਾ ਦੀ ਸਰਕਾਰ ਬਣਨ ਦਾ ਰਸਤਾ  ਸਾਫ਼ ਹੁੰਦਾ ਜਾ ਰਿਹਾ ਹੈ। ਉਪ ਰਾਜਪਾਲ ਨਜੀਬ ਜੰਗ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਸਭ ਤੋਂ ਵੱਡੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤੇ ਜਾਣ ਦੀ ਇਜਾਜ਼ਤ ਮੰਗੀ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਅਸੰਵਿਧਾਨਕ ਕਰਾਰ ਦਿੱਤਾ ਹੈ। ਜਦਕਿ ਕਾਂਗਰਸ ਦਾ ਕਹਿਣਾ ਹੈ ਕਿ ਜੰਗ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਹੇ ਹਨ।
ਉੱਧਰ ਭਾਜਪਾ ਖੇਮੇ ਵਿੱਚ ਉਪ ਰਾਜਪਾਲ ਦੇ ਇਸ ਕਦਮ ਤੋਂ ਬਾਅਦ ਸਰਕਾਰ ਬਣਾਉਣ ਸਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੜਕ ਪਰਿਵਾਹਨ ਮੰਤਰੀ ਨਿਤਿਨ ਗਡਕਰੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਸਬੰਧੀ ਸਥਿਤੀ ਬਾਰੇ ਦੱਸਿਆ। ਸਰਕਾਰ ਬਣਾਉਣ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮੁੱਦੇ 'ਤੇ ਫੈਸਲਾ ਕਰੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਉਪ ਰਾਜਪਾਲ ਦੀ ਰਿਪੋਰਟ ਅਜੇ ਸਾਡੀ ਕੋਲ ਨਹੀਂ ਹੈ। ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਡ ਗਡਕਰੀ ਨੇ ਕਿਹਾ ਕਿ ਭਾਜਪਾ ਕਿਸੇ ਖਰੀਦ ਫਰੋਖਤ ਵਿੱਚ ਸ਼ਾਮਲ ਨਹੀਂ ਹੋਵੇਗੀ। ਸੀਨੀਅਰ ਪਾਰਟੀ ਨੇਤਾਵਾਂ ਦਾ ਮੰਨਣਾ ਹੈ ਕਿ ਉਪ ਰਾਜਪਾਲ ਨੂੰ ਸਭ ਤੋਂ ਵੱਡੀ ਪਾਰਟੀ ਨੂੰ ਸੱਦਾ ਦੇਣਾ ਚਾਹੀਦਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ