Mon, 30 November 2020
Your Visitor Number :-   3107327
SuhisaverSuhisaver Suhisaver
ਯੋਗੀ ਅਦਿੱਤਿਆਨਾਥ ਦੀ ਇੱਕ ਹੋਰ ਨਫ਼ਰਤੀ ਤਕਰੀਰ , ਕਿਹਾ ਜੇ 'ਲਵ ਜਿਹਾਦ' ਚਲਾਉਣ ਵਾਲੇ ਨਾ ਸੁਧਰੇ ਤਾਂ 'ਰਾਮ ਨਾਮ ਸੱਤਯ ਹੈ' ਦੀ ਯਾਤਰਾ ਸ਼ੁਰੂ ਹੋਵੇਗੀ               ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਵਿੱਚ ਵੀ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਤਿੰਨ ਬਿੱਲ ਪੇਸ਼               ਖੇਤੀ ਕਾਨੂੰਨ : ਹੁਣ ਹੰਸ ਰਾਜ ਹੰਸ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਸੱਦਾ ਦੇਣ ਲੱਗਾ               ਭਾਜਪਾ ਹਾਈਕਮਾਨ ਦਾ ਫ਼ਰਮਾਨ! ਕਿਸਾਨਾਂ ਨਾਲ ਰਾਬਤਾ ਬਣਾਏ ਪੰਜਾਬ ਇਕਾਈ               ਭਾਜਪਾ ਨੂੰ ਇੱਕ ਹੋਰ ਝਟਕਾ, ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਪੰਜਾਬ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਸਤੀਫ਼ਾ ਦਿੱਤਾ              

ਆਈਐਸ ਨੇ ਸ਼ਰ੍ਹੇਆਮ ਇਰਾਕ 'ਚ 6 ਲੋਕਾਂ ਦੀ ਕੀਤੀ ਹੱਤਿਆ

Posted on:- 05-10-2014

ਬਗਦਾਦ : ਇਸਲਾਮਿਕ ਸਟੇਟ ਗਰੁੱਪ ਦੇ ਦਹਿਸ਼ਤਗਰਦਾਂ ਨੇ ਜਨਤਕ ਤੌਰ 'ਤੇ ਅਨਵਾਰ ਸੂਬੇ ਵਿੱਚ 6 ਇਰਾਕੀ ਸੈਨਿਕਾਂ ਦੀ ਹੱਤਿਆ ਕਰ ਦਿੱਤੀ ਹੈ। ਗਵਾਹਾਂ ਦੇ ਦੱਸਣ ਅਨੁਸਾਰ ਇੱਕ ਵਰਦੀਧਾਰੀ ਅਤੇ 5 ਸਾਦੀ ਵਿਰਦੀ ਪਾਏ ਸੈਨਿਕਾਂ ਨੂੰ ਹਿਟ ਕਸਬੇ ਵਿੱਚ ਐਤਵਾਰ ਨੂੰ ਇੱਕ ਕੰਧ ਦੇ ਸਹਾਰੇ ਖੜ੍ਹਾ ਕਰਕੇ ਉਨ੍ਹਾਂ ਦੇ ਸਿਰ ਵਿੱਚ ਸ਼ਰ੍ਹੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸਲਾਮਿਕ ਸਟੇਟ ਗਰੁੱਪ ਨੇ ਹਿਟ ਵਿੱਚ ਇੱਕ ਥਾਣੇ 'ਤੇ ਭਾਰੀ ਬੰਬਬਾਰੀ ਵੀ ਕੀਤੀ। ਹਿਟ ਰਾਜਧਾਨੀ ਬਗਦਾਦ ਤੋਂ ਤਕਰੀਬਨ 140 ਕਿਲੋਮੀਟਰ ਪੱਛਮ ਵਿੱਚ ਸਥਿਤ ਹੈ। ਗਵਾਹਾਂ ਨੇ ਨਾਂ ਨਾ ਦੱਸਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ ਹੈ। ਇਸਲਾਮਿਕ ਸਟੇਟ ਸਮੂਹ ਨੇ ਵੀਰਵਾਰ ਨੂੰ ਹਿਟ 'ਤੇ ਹਮਲਾ ਕੀਤਾ ਗਿਆ ਸੀ। ਇਹ ਅਨਵਾਰ ਵਿੱਚ ਮੁਸ਼ਕਲਾਂ ਵਿੱਚ ਘਿਰੀ ਇਰਾਕੀ ਸੈਨਾ 'ਤੇ ਉਸ ਦੀ ਤਾਜ਼ਾ ਜਿੱਤ ਹੈ। ਅਮਰੀਕਾ ਨੇ ਅਨਵਾਰ ਵਿੱਚ ਇਸਲਾਮਿਕ ਸਟੇਟ ਗਰੁੱਪ ਦੇ ਟਿਕਾਣਿਆਂ 'ਤੇ ਹਵਾਈ ਹਮਲਾ ਸ਼ੁਰੂ ਕਰ ਦਿੱਤਾ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ