Mon, 20 May 2019
Your Visitor Number :-   1704423
SuhisaverSuhisaver Suhisaver
ਪੱਛਮੀ ਬੰਗਾਲ ਦੇ 9 ਲੋਕ ਸਭਾ ਹਲਕਿਆਂ 'ਚ ਚੋਣ ਕਮਿਸ਼ਨ ਨੇ ਪ੍ਰਚਾਰ 'ਤੇ ਲਗਾਈ ਪਾਬੰਦੀ               ਪਾਕਿਸਤਾਨ ਨੇ ਜਾਰੀ ਕੀਤੀਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਤਾਜ਼ਾ ਤਸਵੀਰਾਂ              

ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਸ਼ਾਇਰ ਜਸਵਿੰਦਰ ਦਾ ਸਨਮਾਨ ਸਮਾਰੋਹ 26 ਨੂੰ

Posted on:- 24-04-2015

suhisaver

- ਬਲਜਿੰਦਰ ਕੋਟਭਾਰਾ

ਬਠਿੰਡਾ: ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪੰਜਾਬੀ ਦੇ ਉੱਘੇ ਸ਼ਾਇਰ ਜਸਵਿੰਦਰ ਦਾ ਵਿਸ਼ੇਸ਼ ਸਨਮਾਨ ਸਮਾਰੋਹ 26 ਅਪ੍ਰੈਲ ਦਿਨ ਐਤਵਾਰ ਨੂੰ ਬਠਿੰਡਾ ਵਿੱਚ ਹੋ ਰਿਹਾ ਹੈ। ਪੰਜਾਬੀ ਸਾਹਿਤ ਸਭਾ ਬਠਿੰਡਾ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਲੋਕ ਨਾਥ ਕਰਨਗੇ। ਟੀਚਰਜ਼ ਹੋਮ ਬਠਿੰਡਾ ਵਿੱਚ ਹੋਣ ਜਾ ਰਹੇ ਇਸ ਪ੍ਰੋਗਰਾਮ ਦੌਰਾਨ ਸ਼ਾਇਰ ਜਸਵਿੰਦਰ ਆਪਣੇ ਬਚਪਨ ਤੇ ਇਸ ਪੁਰਸਕਾਰ ਤੱਕ ਪੁੱਜਣ ਦੇ ਸਫ਼ਰ ਨੂੰ ਸਰੋਤਿਆਂ ਨਾਲ ਸਾਂਝਾ ਕਰਨਗੇ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਾਹਿਤ ਸਭਾ ਦੇ ਜਨਰਲ ਸਕੱਤਰ ਰਣਜੀਤ ਗੌਰਵ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਰਵਿੰਦਰ ਸਿੰਘ ਮਾਨ ਹੋਣਗੇ। ਜ਼ਿਕਰਯੋਗ ਹੈ ਕਿ ਸ਼ਾਇਰ ਜਸਵਿੰਦਰ ਦੀ ਗ਼ਜ਼ਲਾਂ ਦੀ ਕਿਤਾਬ ‘ਅਗਰਬੱਤੀ’ ਨੂੰ ਇਹ ਸਾਹਿਤ ਅਕਾਦਮੀ ਪੁਰਸਕਾਰ ਦਿੱਤਾ ਗਿਆ ਹੈ।


Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ