Sat, 23 September 2017
Your Visitor Number :-   1088105
SuhisaverSuhisaver Suhisaver
7 ਕਿਸਾਨ ਜਥੇਬੰਦੀਆਂ ਦਾ 5 ਦਿਨਾ ਰੋਸ ਧਰਨਾ ਸ਼ੁਰੂ               ਨਵਾਜ਼ ਸ਼ਰੀਫ਼ ਦੇ ਖਾਤੇ ਸੀਲ              

ਜਮਹੂਰੀ ਅਧਿਕਾਰ ਸਭਾ ਵੱਲੋਂ ਪੁਲਿਸ ਮੁਕਾਬਲਿਆਂ ਦੀ ਅਦਾਲਤੀ ਜਾਂਚ ਦੀ ਮੰਗ

Posted on:- 03-11-2016

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਹਾਲ ਹੀ ਵਿਚ ਇਕ ਹਫ਼ਤੇ ਦੇ ਵਿਚ-ਵਿਚ ਦੇਸ਼ ਦੇ ਦੋ ਸੂਬਿਆਂ ਮੱਧ ਪ੍ਰਦੇਸ਼ ਅਤੇ ਆਂਧਰਾ-ਉੜੀਸਾ ਸਰਹੱਦੀ ਖੇਤਰ ਅੰਦਰ ਪੁਲਿਸ ਮੁਕਾਬਲਿਆਂ ਵਿਚ 40 ਵਿਅਕਤੀਆਂ ਦੀ ਹੱਤਿਆ ਉੱਪਰ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਹੱਤਿਆਵਾਂ ਦੇ ਇਸ ਵਰਤਾਰੇ ਦਾ ਤੁਰੰਤ ਨੋਟਿਸ ਲਵੇ, ਕਥਿਤ ਮੁਕਾਬਲਿਆਂ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ 302 ਦੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ, ਮੁਕਾਬਲਿਆਂ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਵਿਸ਼ੇਸ਼ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ ਅਤੇ ਸੀਨੀਅਰ ਮਾਓਵਾਦੀ ਆਗੂ ਰਾਮਾਕ੍ਰਿਸ਼ਨਾ ਸਮੇਤ ਜ਼ਖ਼ਮੀ ਹਾਲਤ ਵਿਚ ਪੁਲਿਸ ਹਿਰਾਸਤ ਵਿਚ ਲਏ ਜਾਂ ਪੁਲਿਸ ਦੀ ਘੇਰਾਬੰਦੀ ਵਿਚ ਘਿਰੇ ਸਾਰੇ ਮਾਓਵਾਦੀ ਕਾਰਕੁੰਨਾਂ ਤੇ ਆਦਿਵਾਸੀਆਂ ਦੀਆਂ ਜਾਨਾਂ ਦੀ ਸੁਰੱਖਿਆ ਯਕੀਨੀਂ ਬਣਾਈ ਜਾਵੇ, ਉਨ੍ਹਾਂ ਦੀ ਗ੍ਰਿਫ਼ਤਾਰੀ ਜਾਂ ਘੇਰਾਬੰਦੀ ਦੇ ਹਾਲਾਤ ਨੂੰ ਜਨਤਕ ਕੀਤਾ ਜਾਵੇ ਅਤੇ ਆਪਣੇ ਹੀ ਲੋਕਾਂ ਵਿਰੁੱਧ ਲੜੀ ਜਾ ਰਹੀ ਨਹੱਕੀ ਜੰਗ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਇਸ ਕਰਕੇ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਦੇ ਹਾਲਾਤ ਬਹੁਤ ਜ਼ਿਆਦਾ ਸ਼ੱਕੀ ਹਨ।

Comments

Name (required)

Leave a comment... (required)

Security Code (required)



ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ