Sat, 23 September 2017
Your Visitor Number :-   1088105
SuhisaverSuhisaver Suhisaver
7 ਕਿਸਾਨ ਜਥੇਬੰਦੀਆਂ ਦਾ 5 ਦਿਨਾ ਰੋਸ ਧਰਨਾ ਸ਼ੁਰੂ               ਨਵਾਜ਼ ਸ਼ਰੀਫ਼ ਦੇ ਖਾਤੇ ਸੀਲ              

ਮੋਦੀ ਹਕੂਮਤ ਮੀਡੀਆ ਦੀ ਆਜ਼ਾਦੀ ਉੱਪਰ ਹਮਲਾ ਬੰਦ ਕਰੇ - ਜਮਹੂਰੀ ਅਧਿਕਾਰ ਸਭਾ

Posted on:- 06-11-2016

ਜਮਹੂਰੀ ਅਧਿਕਾਰ ਸਭਾ, ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਐੱਨ.ਡੀ.ਟੀ.ਵੀ. ਦਾ ਪ੍ਰਸਾਰਣ ਰੋਕੇ ਜਾਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਮੋਦੀ ਸਰਕਾਰ ਦਾ ਇਹ ਤਾਨਾਸ਼ਾਹ ਫ਼ਰਮਾਨ ਮੀਡੀਆ ਦੀ ਆਜ਼ਾਦੀ ਅਤੇ ਵਿਚਾਰ ਪ੍ਰਗਟਾਵੇ ਦੇ ਜਮਹੂਰੀ ਹੱਕ ਉੱਪਰ ਹਮਲਾ ਹੈ। ਜਿਸ ਬਾਰੇ ਕਿਹਾ ਤਾਂ ਇਹ ਜਾ ਰਿਹਾ ਹੈ ਕਿ ਪਠਾਣਕੋਟ ਦੇ 'ਦਹਿਸ਼ਤਵਾਦੀ ਹਮਲੇ' ਦੇ ਸਬੰਧਤ ਵਿਚ ਚੈਨਲ ਵਲੋਂ ਦੇਸ਼ ਦੀ ਸੁਰੱਖਿਆ ਤੋਂ ਬੇਪ੍ਰਵਾਹ ਹੋ ਕੇ ਜੋ ਸਿੱਧਾ ਪ੍ਰਸਾਰਣ ਕੀਤਾ ਗਿਆ ਉਸਦੀ ਸਜ਼ਾ ਵਜੋਂ ਇਕ ਦਿਨ ਲਈ ਪ੍ਰਸਾਰਣ ਰੋਕਿਆ ਜਾ ਰਿਹਾ ਹੈ ਪਰ ਇਸਦਾ ਅਸਲ ਮਨੋਰਥ ਸਬੰਧਤ ਚੈਨਲ, ਖ਼ਾਸ ਕਰਕੇ ਇਸਦੇ ਬੇਬਾਕ ਪੱਤਰਕਾਰ ਰਵੀਸ਼ ਕੁਮਾਰ ਦੀ ਆਲੋਚਨਾਤਮਕ ਆਵਾਜ਼ ਨੂੰ ਦਬਾਉਣਾ ਹੈ ਜੋ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗ਼ੁਜਾਰੀ ਦਾ ਸਮਝੌਤਾਰਹਿਤ ਆਲੋਚਕ ਹੈ।

ਸਭਾ ਦੇ ਆਗੂਆਂ ਨੇ ਸਮੂਹ ਜਮਹੂਰੀ ਅਤੇ ਇਨਸਾਫ਼ਪਸੰਦ ਤਾਕਤਾਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਦੇ ਐਸੇ ਫਾਸ਼ੀਵਾਦੀ ਫ਼ਰਮਾਨਾਂ ਦਾ ਗੰਭੀਰ ਨੋਟਿਸ ਲੈਣ ਦੀ ਲੋੜ ਹੈ। ਜੇ ਇਸ ਅਣਐਲਾਨੀ ਐਮਰਜੈਂਸੀ ਨੂੰ ਨਾ ਰੋਕਿਆ ਗਿਆ ਤਾਂ ਭਵਿੱਖ ਵਿਚ ਇਸਦੇ ਵਿਚਾਰ ਪ੍ਰਗਟਾਵੇ ਦੇ ਹੱਕ ਅਤੇ ਮੀਡੀਆ ਦੀ ਆਜ਼ਾਦੀ ਉੱਪਰ ਬਹੁਤ ਹੀ ਖ਼ਤਰਨਾਕ ਪ੍ਰਭਾਵ ਸਾਹਮਣੇ ਆਉਣਗੇ। ਉਨ੍ਹਾਂ ਮੰਗ ਕੀਤੀ ਕਿ ਇਹ ਫ਼ਰਮਾਨ ਤੁਰੰਤ ਵਾਪਸ ਲਿਆ ਜਾਵੇ ਅਤੇ ਸੱਤਾਧਾਰੀ ਧਿਰ ਮੀਡੀਆ ਦੀ ਆਜ਼ਾਦੀ ਵਿਚ ਦਖ਼ਲਅੰਦਾਜ਼ੀ ਬੰਦ ਕਰੇ।

-ਬੂਟਾ ਸਿੰਘ

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ