Thu, 21 September 2017
Your Visitor Number :-   1087295
SuhisaverSuhisaver Suhisaver
ਹਨੀਪ੍ਰੀਤ ਵਿਰੁੱਧ ਦੇਸ਼ ਧ੍ਰੋਹ ਦਾ ਮਾਮਲਾ ਦਰਜ               ਜਾਖੜ ਲੜਨਗੇ ਗੁਰਦਾਸਪੁਰ ਤੋਂ ਚੋਣ              

ਫ਼ੀਸਾਂ ਦੇ ਵਾਧੇ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ

Posted on:- 11-04-2017

suhisaver

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹਿੰਸਕ ਹੁੰਦਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਅੱਜ ਵੀ.ਸੀ. ਦਫ਼ਤਰ ‘ਤੇ ਧਾਵਾ ਬੋਲ ਦਿੱਤਾ। ਇਸ ਤੋਂ ਬਾਅਦ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਵੀ ਹੋਈਆਂ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਅੱਜ ਵੀ.ਸੀ. ਦਫ਼ਤਰ ‘ਤੇ ਧਾਵਾ ਬੋਲਿਆ ਗਿਆ।

ਵਿਦਿਆਰਥੀਆਂ ਨੂੰ ਹਟਾਉਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੁਲਿਸ ਉੱਤੇ ਪਥਰਾਅ ਵੀ ਕੀਤਾ ਗਿਆ। ਇਸ ਦੌਰਾਨ ਕਈ ਪੁਲਿਸ ਕਰਮੀ ਜ਼ਖਮੀ ਹੋ ਗਏ। ਪੁਲਿਸ ਨੇ ਕੁਝ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਯਾਦ ਰਹੇ ਕਿ ਯੂਨੀਵਰਸਿਟੀ ਵਿੱਚ ਫ਼ੀਸਾਂ ਵਿੱਚ ਅਥਾਹ ਵਾਧਾ ਕੀਤਾ ਗਿਆ ਹੈ। ਖ਼ਾਸ ਤੌਰ ਉੱਤੇ ਪ੍ਰੋਫੈਸ਼ਨਲ ਕੋਰਸਾਂ ਦੀ ਫ਼ੀਸ ਵਿੱਚ ਕਾਫ਼ੀ ਇਜ਼ਾਫਾ ਹੋਇਆ ਹੈ। ਇਸ ਗੱਲ ਦਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Comments

Name (required)

Leave a comment... (required)

Security Code (required)



ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ