Mon, 23 October 2017
Your Visitor Number :-   1097984
SuhisaverSuhisaver Suhisaver
ਏਸ਼ੀਆ ਹਾਕੀ ਕੱਪ; ਭਾਰਤ ਸ਼ਾਨਦਾਰ ਜਿੱਤ ਨਾਲ ਫਾਈਨਲ 'ਚ ਪਹੁੰਚਿਆ               ਕਸ਼ਮੀਰ ਵਾਦੀ 'ਚ ਸੁਰੱਖਿਆ ਹਾਲਾਤ ਪਹਿਲਾਂ ਨਾਲੋਂ ਬੇਹਤਰ : ਜਨਰਲ ਰਾਵਤ              

ਇਨਕਲਾਬੀ, ਸਿਆਸੀ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

Posted on:- 22-09-2017

ਹੰਗਾਮੀ ਮੀਟਿੰਗ 23 ਸਤੰਬਰ ਨੂੰ ਸੱਦੀ, ਤਾਨਾਸ਼ਾਹੀ ਹਮਲੇ ਵਿਰੁੱਧ ਇਕਜੁਟ ਹੋਣ ਦਾ ਸੱਦਾ

ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ.ਐੱਮ.ਐੱਲ. ਨਿਊ ਡੈਮੋਰੇਕਸੀ, ਇਨਕਲਾਬੀ ਲੋਕ ਮੋਰਚਾ ਪੰਜਾਬ, ਲੋਕ ਸੰਗਰਾਮ ਮੰਚ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹੱਕੀ ਸੰਘਰਸ਼ਾਂ ਪ੍ਰਤੀ ਅਖ਼ਤਿਆਰ ਕੀਤੇ ਦਮਨਕਾਰੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਨਾਗਰਿਕਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੰਦਿਆਂ ਪੰਜਾਬ ਦੇ ਲੋਕਾਂ ਨੂੰ ਇਸ ਤਾਨਾਸ਼ਾਹ ਹਮਲੇ ਦਾ ਮੁਕਾਬਲਾ ਇਕਜੁੱਟ ਹੋਕੇ ਕਰਨ ਦਾ ਸੱਦਾ ਦਿੱਤਾ ਹੈ।  ਆਗੂਆਂ ਨੇ ਦੱਸਿਆ ਕਿ ਇਸ ਮਸਲੇ ਸੰਬੰਧੀ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਇੱਕ ਹੰਗਾਮੀ ਮੀਟਿੰਗ 23 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ 11 ਵਜੇ ਸੱਦੀ ਗਈ ਹੈ।

ਵੱਖ-ਵੱਖ ਜਥੇਬੰਦੀ ਦੇ ਆਗੂਆਂ ਕਾ. ਅਜਮੇਰ ਸਿੰਘ, ਲਾਲ ਸਿੰਘ ਗੋਲੇਵਾਲਾ, ਸੁਖਵਿੰਦਰ ਕੌਰ ਅਤੇ ਨਰੈਣ ਦੱਤ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਜੋ ਪਿਛਲੀ ਸਰਕਾਰ ਦੇ ਮਾੜੇ ਪ੍ਰਸ਼ਾਸਨ ਅਤੇ ਲੋਕ ਵਿਰੋਧੀ ਨੀਤੀਆਂ ਦੇ ਬੁਰੀ ਤਰ੍ਹਾਂ ਸਤਾਏ ਪੰਜਾਬ ਦੇ ਲੋਕਾਂ ਨੂੰ ਮਸਲੇ ਹੱਲ ਕਰਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਹ ਚੋਣਾਂ ਵਿਚ ਕੀਤੇ ਵਾਅਦਿਆਂ ਦੀ ਜਵਾਬਦੇਹੀ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮੁਜਰਿਮਾਂ ਵਾਂਗ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਝੂਠੇ ਕੇਸ ਦਰਜ ਕਰਕੇ ਸੰਘਰਸ਼ਾਂ ਨੂੰ ਕੁਚਲ ਦੇਣ ਦਾ ਭਰਮ ਪਾਲ ਰਹੀ ਹੈ।

ਖੇਤੀ ਦੇ ਸੰਕਟ, ਕਿਸਾਨਾਂ-ਮਜ਼ਦੂਰਾਂ ਦੇ ਕਰਜੇ, ਬੇਰੋਜ਼ਗਾਰੀ, ਨਸ਼ਿਆਂ ਆਦਿ ਮਸਲਿਆਂ ਦਾ ਹੱਲ ਅਤੇ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੀਆਂ ਬੁਨਿਆਦੀ ਮਨੁੱਖੀ ਜ਼ਰੂਰਤਾਂ ਦੀ ਪੂਰਤੀ ਅਤੇ ਬਾਦਲਾਂ ਦੇ ਰਾਜ ਵਿਚ ਸੂਬੇ ਦੇ ਵਸੀਲਿਆਂ ਦੀ ਧਾੜਵੀ ਲੁੱਟਮਾਰ ਅਤੇ ਨਸ਼ਿਆਂ ਦੀ ਥੋਕ ਤਸਕਰੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣਾ ਉਹ ਮੰਗਾਂ ਹਨ ਜਿਨ੍ਹਾਂ ਨੂੰ ਲੈ ਕੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਾਅਦਿਆਂ ਦੀ ਜਵਾਬਦੇਹੀ ਦੀ ਮੰਗ ਕਰਨਾ ਅਤੇ ਸਵੈ-ਮਾਣ ਵਾਲੀ ਮਨੁੱਖੀ ਜ਼ਿੰਦਗੀ ਲਈ ਜੂਝਣਾ ਨਾਗਰਿਕਾਂ ਦਾ ਜਮਹੂਰੀ ਹੱਕ ਹੈ। ਲੋਕਾਂ ਦੇ ਇਸ ਜਮਹੂਰੀ ਹੱਕ ਨੂੰ ਪੁਲਿਸ ਅਤੇ ਕਾਲੇ ਕਾਨੂੰਨਾਂ ਦੀ ਤਾਕਤ ਨਾਲ ਕੁਚਲਣ 'ਤੇ ਤੁਲੀ ਕੈਪਟਨ ਸਰਕਾਰ ਭੁੱਲ ਰਹੀ ਹੈ ਕਿ ਇਹ ਬਰਤਾਨਵੀ ਸਾਮਰਾਜਵਾਦ ਨਾਲ ਲੋਹਾ ਲੈਣ ਵਾਲੇ ਗ਼ਦਰੀ ਬਾਬਿਆਂ, ਬੱਬਰ ਅਕਾਲੀਆਂ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ, ਵੱਖ-ਵੱਖ ਕਿਸਾਨ ਮੋਰਚਿਆਂ ਸਮੇਤ ਸ਼ਾਨਾਮੱਤੀ ਪੈਪਸੂ ਲਹਿਰ ਆਦਿ ਦੇ ਸੰਗਰਾਮੀ ਇਤਿਹਾਸ ਵਾਲੀ ਧਰਤੀ ਹੈ ਅਤੇ ਇਨ੍ਹਾਂ ਮਹਾਨ ਲਹਿਰਾਂ ਦੇ ਵਾਰਿਸ ਪੰਜਾਬ ਦੇ ਲੋਕਾਂ ਨੇ ਜਰਵਾਣੇ ਹੁਕਮਰਾਨਾਂ ਦੇ ਜਬਰ ਅੱਗੇ ਕਦੇ ਗੋਡੇ ਨਹੀਂ ਟੇਕੇ ਅਤੇ ਉਨ੍ਹਾਂ ਨੇ ਹਰ ਕੁਰਬਾਨੀ ਕਰਕੇ ਆਪਣੇ ਸੰਘਰਸ਼ ਦੇ ਜਮਹੂਰੀ ਹੱਕ ਦੀ ਰਾਖੀ ਕਰਦਿਆਂ ਸਵੈਮਾਣ ਬੁਲੰਦ ਰੱਖਿਆ ਹੈ। ਹੁਣ ਵੀ ਪੰਜਾਬ ਦੇ ਮਿਹਨਤਕਸ਼ ਲੋਕ ਲੋਕ-ਤਾਕਤ ਨੂੰ ਸੱਟ ਮਾਰਨ ਦੇ ਹਕੂਮਤੀ ਹਮਲੇ ਦਾ ਡੱਟਕੇ ਵਿਰੋਧ ਕਰਨਗੇ ਅਤੇ ਆਪਣੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ, ਦਹਿਸ਼ਤ ਪਾਊ ਛਾਪੇਮਾਰੀਆਂ ਅਤੇ ਝੂਠੇ ਕੇਸਾਂ ਦਾ ਡੱਟਕੇ ਮੁਕਾਬਲਾ ਕਰਨਗੇ। ਪੰਜਾਬ ਦੇ ਲੋਕ ਹੋਰ ਵੀ ਬੁਲੰਦ ਆਵਾਜ਼ ਵਿਚ ਮੰਗ ਕਰਨਗੇ ਕਿ ਕੈਪਟਨ ਸਰਕਾਰ ਨੇ ਸੂਬੇ ਦੇ ਕੁਦਰਤੀ ਵਸੀਲਿਆਂ ਦੀ ਲੁੱਟਮਾਰ ਕਰਨ ਵਾਲੇ ਮਾਫ਼ੀਆ ਤਾਕਤਾਂ ਨੂੰ ਨੱਥ ਪਾਉਣ ਲਈ ਹੁਣ ਤਕ ਕੀ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਦਮਨਕਾਰੀ ਰਵੱਈਏ ਦੀ ਪੁਰਜ਼ੋਰ ਨਿਖੇਧੀ ਕਰਦੇ ਹਨ ਅਤੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਦੇ ਆਪਣੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਸੰਘਰਸ਼ਾਂ ਨੂੰ ਪੂਰੀ ਤਰ੍ਹਾਂ ਜਾਇਜ਼ ਸਮਝਦੇ ਹੋਏ ਇਨ੍ਹਾਂ ਸੰਘਰਸ਼ਾਂ ਦੀ ਪੁਰਜ਼ੋਰ ਹਮਾਇਤ ਕਰਦੇ ਹਨ।

ਇਨਕਲਾਬੀ, ਸਿਆਸੀ ਤੇ ਜਮਹੂਰੀ ਜਥੇਬੰਦੀਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਉੱਪਰ ਲਾਈਆਂ ਰੋਕਾਂ ਤੁਰੰਤ ਵਾਪਸ ਲਈਆਂ ਜਾਣ, ਕਿਸਾਨ ਆਗੂਆਂ ਤੇ ਕਾਰਕੁੰਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕੀਤੀਆਂ ਜਾਣ ਅਤੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪੰਜਾਬ ਸਰਕਾਰ ਅੜੀਅਲ ਜਾਬਰ ਵਤੀਰਾ ਤਿਆਗ ਕੇ ਕਿਸਾਨ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਤੁਰੰਤ ਹੰਗਾਮੀ ਮੀਟਿੰਗਾਂ ਬੁਲਾ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ। ਪਟਿਆਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਉੱਪਰ ਅਤੇ ਲੌਂਗੋਵਾਲ (ਸੰਗਰੂਰ) ਵਿਚ ਕਿਸਾਨ ਆਗੂਆਂ ਤੇ ਆਮ ਲੋਕਾਂ ਉੱਪਰ ਦਰਜ ਕੀਤੇ ਦਰਜ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ। ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲਾ ਸਰਕਾਰੀ ਅਤੇ ਨਿੱਜੀ ਜਾਇਦਾਦ ਦਾ ਭੰਨ-ਤੋੜ ਰੋਕੂ ਐਕਟ ਤੁਰੰਤ ਵਾਪਸ ਲਿਆ ਜਾਵੇ।

Comments

Name (required)

Leave a comment... (required)

Security Code (required)ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ