Sat, 19 September 2020
Your Visitor Number :-   2678183
SuhisaverSuhisaver Suhisaver
ਸੂਹੀ ਸਵੇਰ ਦਾ ਸਾਲਾਨਾ ਸਮਾਗਮ 9 ਫਰਵਰੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ               ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ              

ਕਾਲ਼ੀ-ਆਜ਼ਾਦੀ ਮਨਾਉਣਗੇ ਬੇਰੁਜ਼ਗਾਰ ਬੀਐੱਡ ਅਧਿਆਪਕ*ਘਰਾਂ ਦੇ ਕੋਠਿਆਂ 'ਤੇ ਲਾਈਆਂ ਕਾਲ਼ੀਆਂ ਝੰਡੀਆਂ

Posted on:- 13-08-2020

suhisaver

ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲ਼ੀ-ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਯੂਨੀਅਨ ਦੇ ਪੰਜਾਬ ਭਰ ਦੇ ਸਾਰੇ ਸਰਗਰਮ ਆਗੂਆਂ ਨੇ ਆਪਣੇ ਘਰਾਂ ਦੇ ਕੋਠਿਆਂ 'ਤੇ ਕਾਲ਼ੀਆਂ ਝੰਡੀਆਂ ਲਾ ਦਿੱਤੀਆਂ ਹਨ। ਇਸ ਦੇ ਨਾਲ ਹੀ 15 ਅਗਸਤ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕਰਨ ਦੀ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਜਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਵਾਅਦਾ ਕੀਤੇ ਜਾਣ 'ਤੇ ਵੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਨਾ ਹੋਣ 'ਤੇ ਬੇਰੁਜ਼ਗਾਰ ਬੀਐੱਡ ਅਧਿਆਪਕ ਤਿੱਖੇ ਰੋਸ 'ਚ ਹਨ। ਜਿਲ੍ਹਾ ਪ੍ਰਸ਼ਾਸਨ ਦੀ ਬੇਨਤੀ 'ਤੇ ਗੌਰ ਕਰਦਿਆਂ ਕਰਦਿਆਂ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ 17 ਜੁਲਾਈ ਨੂੰ ਕੀਤੇ ਜਾਣ ਵਾਲ਼ੇ ਘਿਰਾਓ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਸੀ ਅਤੇ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ ਕਿ ਹਫ਼ਤੇ ਤੱਕ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਕਰਵਾਈ ਜਾਵੇਗੀ।

ਪਰ ਵਾਅਦਾ ਵਫ਼ਾ ਨਾ ਹੋਇਆ। ਇਸ ਕਰਕੇ ਬੇਰੁਜ਼ਗਾਰ ਬੀਐੱਡ ਅਧਿਆਪਕ ਤਿੱਖੇ ਸੰਘਰਸ਼ ਦੇ ਰੌਂਅ 'ਚ ਹਨ। ਢਿੱਲਵਾਂ ਨੇ ਕਿਹਾ ਕਿ  ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ 'ਚ ਅਹਿਮ ਵਿਸ਼ਿਆਂ ਦੀਆਂ ਅਸਾਮੀਆਂ ਬਹੁਤ ਘੱਟ ਹਨ, ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਹਨਾਂ ਅਸਾਮੀਆਂ 'ਚ 'ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਦੋਵਾਂ ਹੀ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਅੱਗੇ ਉਮਰ-ਹੱਦ ਲੰਘਣ ਦੀ ਸ਼ਰਤ ਲਾਈ ਜਾ ਰਹੀ ਹੈ।

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ