Tue, 23 April 2024
Your Visitor Number :-   6994207
SuhisaverSuhisaver Suhisaver

ਸੋਸ਼ਲ ਡੈਮੋਕਰੈਟਿਕ ਪਾਰਟੀ ਵਲੋਂ ਨਵਾਜ਼ ਸ਼ਰੀਫ ਦਾ ਪੁਤਲਾ ਫ਼ੂਕਿਆ

Posted on:- 07-08-2013

suhisaver

ਸੋਸ਼ਲ ਡੈਮੋਕਰੈਟਿਕ ਪਾਰਟੀ ਨੇ ਪਾਕਿਸਤਾਨੀ ਫ਼ੌਜ ਵਲੋਂ ਕੀਤੀ ਗੋਲਾਬਾਰੀ ਦੌਰਾਨ ਮਾਰੇ ਗਏ ਪੰਜ ਭਾਰਤੀ ਜਵਾਨਾਂ ਦੀ ਮੌਤ ਦੇ ਵਿਰੋਧ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਪੁਤਲਾ ਫ਼ੂਕਿਆ ਅਤੇ ਪਾਕਿਸਤਾਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਬੋਲਦਿਆਂ ਪ੍ਰਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਨਵਾਜ ਸ਼ਰੀਫ ਦੀ ਸ਼ਹਿ ਤੇ ਵਾਰ ਵਾਰ ਭਾਰਤ ਦੀ ਏਕਤਾ ਅਤੇ ਅਖੰਡਤਾ ਤੇ ਹਮਲਾ ਕਰ ਰਹੀ ਹੈ ਜਦਕਿ ਕੇਂਦਰ ਦੀ ਯੂ ਪੀ ਏ ਸਰਕਾਰ ਅਜੇ ਵੀ ਚੁੱਪ ਧਾਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਕਾਗਜ਼ਾਂ ਅਤੇ ਬਿਆਨਬਾਜ਼ੀ ਵਿਚ ਭਾਰਤ ਨੂੰ ਤਾਕਤਵਰ ਦਿਖਾਉਣ ਵਾਲੀ ਕੇਂਦਰ ਸਰਕਾਰ ਨੇ ਅਰਬਾਂ ਖਰਬਾਂ ਰੁਪਏ ਦੀਆਂ ਖਰੀਦੀਆਂ ਤੋਪਾਂ ਕੀ ਕਰਨੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਰ ਵਾਰ ਭਾਰਤ ਦੀਆਂ ਸੀਮਾਵਾਂ ਤੇ ਹਮਲਾ ਕਰਕੇ ਭਾਰਤ ਦੀ ਤਾਕਤ ਨੂੰ ਲਲਕਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਇਸ ਘਿਨਾਉਂਣੀ ਕਾਰਵਾਈ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਹਨਾਂ ਆਪਣੇ ਸੰਬੋਧਨ ਵਿੱਚ ਭਾਰਤ ਦੀ ਸਰਹੱਦ ਤੇ ਚੀਨੀ ਫੌਜ ਵਲੋਂ ਕੀਤੀ ਜਾ ਰਹੀ ਘੁਸਪੈਠ ਦੀ ਨਿਖੇਧੀ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੱਚ ਮੁੱਚ ਕਮਜ਼ੋਰ ਆਖਿਆ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਲਈ ਤਿਆਰ ਹਨ ਪ੍ਰੰਤੂ ਦੇਸ਼ ਦੇ ਹਾਕਮ ਦੇਸ਼ ਲਈ ਕੁੱਝ ਨਹੀਂ ਕਰ ਰਹੇ । ਇਸ ਮੌਕੇ ਜਸਪਾਲ ਸਿੰਘ, ਸੰਜੀਵ ਕੁਮਾਰ, ਵਿਸ਼ਾਲ ਕੁਮਾਰ, ਨਿਤਿਨ ਵਰਮਾ, ਰੀਟਾ ਰਾਣੀ, ਹਰਵਿੰਦਰ ਹੈਪੀ, ਲਵਜੀਤ ਕੁਮਾਰ, ਮਹੇਸ਼ ਕੁਮਾਰ, ਹਰਪਾਲ ਸਿੰਘ, ਰਾਮ ਆਸਰਾ, ਰਿੰਕੂ ਸਮੇਤ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਥਾਨਕ ਦੁਕਾਨਦਾਰ ਵੀ ਹਾਜ਼ਰ ਸਨ।

- ਸ਼ਿਵ ਕੁਮਾਰ ਬਾਵਾ

Comments

Security Code (required)



Can't read the image? click here to refresh.

Name (required)

Leave a comment... (required)





ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ