Sat, 16 February 2019
Your Visitor Number :-   1601241
SuhisaverSuhisaver Suhisaver
2019 ਦਾ `ਸੂਹੀ ਸਵੇਰ ਮੀਡੀਆ ਐਵਾਰਡ` ਕਿਰਨਜੀਤ ਕੌਰ ਐਕਸ਼ਨ ਕਮੇਟੀ ਅਤੇ ਜਨ -ਸੰਘਰਸ਼ ਮੰਚ ਹਰਿਆਣਾ ਨੂੰ               17 ਫਰਵਰੀ ਨੂੰ ਸੂਹੀ ਸਵੇਰ ਦੇ ਸਲਾਨਾ ਸਮਾਗਮ ਵਿੱਚ ਦਿੱਤੇ ਜਾਣਗੇ ਐਵਾਰਡ              

ਪੰਜਾਬ ਕਾਨੂੰਨੀ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਦੇਣ ਲਈ ਮੋਬਾਇਲ ਵੈਨ ਸੇਵਾ ਸ਼ੁਰੂ

Posted on:- 09-08-2013

suhisaver

ਹੁਸ਼ਿਆਰਪੁਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਜਸਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਮੋਬਾਇਲ ਵੈਨ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਜੀ.ਕੇ. ਧੀਰ ਨੇ ਅੱਜ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਮੋਬਾਇਲ ਵੈਨ ਦਾ ਰਿਬਨ ਕੱਟਣ ਉਪਰੰਤ ਹਰੀ ਝੰਡੀ ਕੇ ਰਵਾਨਾ ਕਰਨ ਮੌਕੇ ਦਿੱਤੀ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਮ ਕੁਮਾਰ ਸਿੰਗਲਾ, ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਸ੍ਰੀ ਟੀ. ਐਸ. ਬਿੰਦਰਾ, ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਲਖਵਿੰਦਰ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਮਨੂੰ ਮਟੂ, ਸਿਵਲ ਜੱਜ (ਜੂਨੀਅਰ ਡਵੀਜ਼ਨ) ਨਿਧੀ ਸੈਣੀ, ਪ੍ਰਧਾਨ ਬਾਰ ਐਸੋਸੀਏਸ਼ਨ ਵੀ.ਕੇ. ਮੈਨਨ, ਐਡਵੋਕੇਟ ਅਜੇ ਗੁਪਤਾ, ਪੈਨਲ ਦੇ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰ ਅਤੇ ਸਮੂਹ ਸਟਾਫ਼ ਇਸ ਮੌਕੇ ’ਤੇ ਹਾਜ਼ਰ ਸਨ।
        
ਇਸ ਮੌਕੇ ਤੇ ਸ੍ਰੀ ਜੀ.ਕੇ. ਧੀਰ ਨੇ ਕਿਹਾ ਕਿ ਇਹ ਮੋਬਾਇਲ ਸੇਵਾ ਸ਼ੁਰੂ ਕਰਨ ਨਾਲ ਆਮ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਧਾਰਾ 39 ਏ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੂਲਤ ਕਰਨ ਲਈ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਵੈਨ ਇਸ ਤੋਂ ਪਹਿਲਾਂ ਇੱਕ ਹਫ਼ਤਾ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਪ੍ਰਦਾਨ ਕਰਨ ਉਪਰੰਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਲਈ ਰਵਾਨਾ ਕੀਤਾ ਗਿਆ ਹੈ ਜੋ ਇੱਕ ਹਫ਼ਤਾ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕਰਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰੇਗੀ। ਇਸ ਤੋਂ ਉਪਰੰਤ ਇਹ ਵੈਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਮੋਬਾਇਲ ਵੈਨ ਰਾਹੀਂ ਦਿੱਤੀ ਜਾ ਰਹੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੱਖ-ਵੱਖ ਕਾਲਜਾਂ ਦੇ ਵਲੰਟੀਅਰਾਂ ਵੱਲੋਂ ਵੀ ਇਸ ਮੋਬਾਇਲ ਵੈਨ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
        
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਆਰ ਕੇ ਸਿੰਗਲਾ ਨੇ ਕਿਹਾ ਕਿ ਇਸ ਮੋਬਾਇਲ ਵੈਨ ਰਾਹੀਂ ਗਰੀਬ ਅਤੇ ਲੋੜਵੰਦ ਜਨਤਾ ਨੂੰ ਛੇਤੀ ਅਤੇ ਸਸਤਾ ਇਨਸਾਫ਼ ਦਿਵਾਉਣ ਲਈ ਦਿੱਤੀ ਜਾ ਰਹੀ ਜਾਣਕਾਰੀ ਬਹੁਤ ਲਾਹੇਵੰਦ ਸਾਬਤ ਹੋਵੇਗੀ ਅਤੇ ਇਸ ਅਥਾਰਟੀ ਦੇ ਨਾਅਰੇ ‘ ਇਨਸਾਫ਼ ਸਭਨਾਂ ਲਈ ’ ਦੀ ਮਿਸਾਲ ਵੀ ਸਹੀ ਅਰਥਾਂ ਵਿੱਚ ਕਾਮਯਾਬ ਹੋਵੇਗੀ।

-ਸ਼ਿਵ ਕੁਮਾਰ ਬਾਵਾ        

Comments

Security Code (required)Can't read the image? click here to refresh.

Name (required)

Leave a comment... (required)

ਕਾਤਰਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ