Thu, 18 April 2024
Your Visitor Number :-   6981571
SuhisaverSuhisaver Suhisaver

ਅੱਡਾ-ਖੱਡਾ (ਦਿ ਗੇਮ ਆਫ ਲਾਈਫ)

ਇਸ ਫਿਲਮ ਦੇ ਆਧਾਰ ਵਿਚ ਬੱਚੀਆਂ ਦੀ ਲੋਕ-ਖੇਡ ਅੱਡਾ-ਖੱਡਾ/ ਛਟਾਪੂ ਹੈ ।ਇਹ ਖੇਡ ਅਸਲ ਵਿਚ ਔਰਤ ਨੂੰ ਗੁਲਾਮ ਬਣਾਉਂਣ ਦੇ ਰਾਹ 'ਤੇ ਤੋਰਦੀ ਹੈ ਤੇ ਇਸ ਖੇਡ ਦਾ ਹਰ ਖਾਨਾ ਸਮਾਜਿਕ ਬੰਧਨਾਂ ਦਾ ਚਿੰਨ੍ਹ ਹੈ। ਇਕ ਲੱਤ ਦੇ ਭਾਰ ਖੇਡਦੀ ਬੱਚੀ(ਜੋ ਔਰਤ ਦੁਆਰਾ ਅਪੂਰਨ ਜ਼ਿੰਦਗੀ ਜਿਉਣ ਦਾ ਚਿੰਨ੍ਹ ਹੈ) ਇਨ੍ਹਾਂ ਖਾਨਿਆਂ ਦੀ ਕਿਸੇ ਵੀ ਲੀਕ ਨੂੰ ਨਹੀਂ ਛੋਹੇਗੀ ( ਭਾਵ ਸਮਾਜ ਦੀ ਤਥਾ-ਕਥਿਤ ਮਰਿਆਦਾ ਨੂੰ ਨਹੀਂ ਤੋੜੇਗੀ) ਜ਼ਿੰਦਗੀ ਦੀਆਂ ਇੱਛਾਵਾਂ, ਸੁਪਨਿਆਂ ਦੀ ਚਿੰਨ੍ਹ ਡੀਟੀ ਨੂੰ ਉਹ ਖਾਨਿਆਂ ਭਾਵ ਸਮਾਜਿਕ ਬੰਧਨਾਂ ਤੋਂ ਬਚਾਉਂਦੀ ਹੋਈ ਜੇ ਆਪਣੀ ਵਾਰੀ ਪੂਰੀ ਕਰ ਲੈਂਦੀ ਹੈ ਤਾਂ ਹੀ ਉਸ ਨੂੰ ਸਮਾਜਿਕ ਮਾਨਤਾ ਮਿਲਦੀ ਹੈ।

ਕਮਾਲ ਦੀ ਗੱਲ ਇਹ ਵੀ ਹੈ ਕਿ ਖੇਡ ਦੌਰਾਨ ਜਿਸ ਜਗ੍ਹਾ ਤੇ ਕੁੜੀ ਦੋ ਪੈਰਾਂ ਉੱਤੇ ਖੜ੍ਹੀ ਹੋ ਸਕਦੀ ਹੈ ਉਹ ਰੱਬ ਘਰ ਹੈ। ਰੱਬ ਜਾਂ ਧਰਮ ਦਾ ਵਿਚਾਰ ਬੱਚੇ ਦੇ ਮਨ ਵਿਚ ਪਾਉਣ ਦਾ ਏਨਾ ਕਾਰਗਰ ਢੰਗ ਕਿਧਰੇ ਨਹੀਂ ਦਿਸਿਆ। ਇਹੀ ਨਹੀਂ ਆਪਣੀ ਵਾਰੀ ਪੂਰੀ ਕਰਨ 'ਤੇ ਕੁੜੀ ਨੇ ਜੋ ਘਰ ਰੋਕਣਾ ਹੈ ਉਹ ਵੀ ਬਹੁਤ ਵਿਚਾਰਧਾਰਕ ਕਾਰਜ ਹੈ ਕਿ ਕੁੜੀ ਨੇ ਘਰ ਰੋਕਣ ਲਈ ਡੀਟੀ ਨੂੰ ਸਿਰ ਦੇ ਉਤੋਂ ਦੀ ਪਿਛਲੇ ਪਾਸੇ ਸੁੱਟਣਾ ਹੁੰਦਾ ਹੈ ਜਿਸ ਪਾਸੇ ਉਸਦੀ ਪਿੱਠ ਹੁੰਦੀ ਹੈ ਭਾਵ ਐਨੀਆਂ ਮੁਸ਼ਕਲਾਂ ਪਾਰ ਕਰਨ ਤੋਂ ਬਾਅਦ ਵੀ ਕੁੜੀ ਦਾ ਘਰ ਰੋਕਣ ਦਾ ਕਾਰਜ ਉਦ੍ਹੇ ਵਸ 'ਚ ਨਹੀਂ। ਇਸ ਤੋਂ ਬਿਨਾਂ ਹੋਰ ਵੀ ਕਈ ਮਸਲੇ ਇਸ ਖੇਡ ਨਾਲ ਜੁੜੇ ਹੋਏ ਹਨ ਪਰ ਉਹ ਕਿਤੇ ਫੇਰ ਵਿਚਾਰੇ ਜਾ ਸਕਦੇ ਹਨ। ਭਾਵ ਇਹ ਖੇਡ ਛੋਟੀਆਂ ਅਨਭੋਲ ਬੱਚੀਆਂ ਦੇ ਅਵਚੇਤਨ ਵਿਚ ਹੀ ਧਰਮ, ਅਪੂਰਨਤਾ, ਅਧੀਨਗੀ, ਗੁਲਾਮੀ, ਬੰਧਨਾਂ ਦੇ ਬੀਜ ਬੋਅ ਦਿੰਦੀ ਹੈ। ਇਸ ਖੇਡ ਵਿਚ ਜਾਗੀਰਦਾਰੀ ਸਮਾਜ ਦੇ ਸਾਰੇ ਵਿਚਾਰਧਾਰਕ ਪੈਂਤੜੇ ਸ਼ਾਮਿਲ ਹਨ।

ਇਹ ਫਿਲਮ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ 9 ਫਰਵਰੀ ਨੂੰ ਰਿਲੀਜ਼ ਕੀਤੀ ਸੀ । ਇਸ ਫਿਲਮ ਨੂੰ ਪੰਜਾਬੀ ਅਕਾਦਮੀ ਦਿੱਲੀ ਵੱਲੋਂ 12 ਤੋਂ 15 ਜਨਵਰੀ ਨੂੰ ਕਰਵਾਏ ਅੰਤਰ-ਰਾਸ਼ਟਰੀ ਪੰਜਾਬੀ ਫਿਲਮ ਫੈਸਟੀਵਲ ਅਤੇ ਪਟੇਲ ਕਾਲਜ ਰਾਜਪੁਰਾ ਵਿਖੇ 2 ਤੋਂ 4 ਫਰਵਰੀ ਨੂੰ ਕਰਵਾਏ ਗਏ ਪਹਿਲੇ ਅੰਤਰ-ਰਾਸ਼ਟਰੀ ਫਿਲਮ ਫੈਸਟੀਵਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਫਿਲਮ ਫੈਸਟੀਵਲ ਵਿੱਚ ਵੀ ਵਿਖਾਇਆ ਜਾ ਚੁੱਕਾ ਹੈ। ਇਹ ਖੇਡ ਔਰਤ ਦੀ ਜ਼ਿੰਦਗੀ ਵਿਚ ਸਮਾਜ ਵਲੋਂ ਲਾਏ ਬੰਧਨਾਂ, ਰੁਕਾਵਟਾਂ, ਅਧੂਰੀਆਂ ਖਾਹਿਸ਼ਾਂ ਦਾ ਤਾਣਾ-ਬਾਣਾ ਹੈ। ਫਿਰ ਇਹ ਸਾਰਾ ਕੁਝ ਇਕ ਮੁਟਿਆਰ ਦੇ ਜੀਵਨ ਵਿਚ ਵਾਪਰਦਾ ਵਿਖਾਇਆ ਗਿਆ ਹੈ। ਸਮਾਜ ਦੀਆਂ ਅਨੇਕਾਂ ਪਰਤਾਂ ਫਰੋਲਦੀ ਇਹ ਫਿਲਮ ਸਾਨੂੰ ਹਸਾਉਂਦੀ ਵੀ ਹੈ ਅਤੇ ਰਵਾਉਂਦੀ ਵੀ ਹੈ ਤੇ ਸਾਨੂੰ ਸੋਚਣ ਲਈ ਮਜਬੂਰ ਕਰਦੀ ਹੈ।

Guide- Amrik Gill

Writer & Director- Paramjeet kattu ([email protected]) 09463124131

Comments

Jas Brar

Bahut sohna review and movie also fantastic

harman

great

Pargat

Veer link open nahi ho reha g

Name (required)

Leave a comment... (required)

Security Code (required)



Can't read the image? click here to refresh.



ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ